Connect with us

ਅਪਰਾਧ

ਸਾਬਕਾ ਮੰਤਰੀ ਆਸ਼ੂ ਨੂੰ ਜੇਲ੍ਹ, ਲੁਧਿਆਣਾ ਕੋਰਟ ਨੇ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

Published

on

Former Minister Ashu sent to Jail, Ludhiana court on 14 days judicial remand

ਲੁਧਿਆਣਾ : ਅਨਾਜ ਭੰਡਾਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਉਥੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲਿਸ ਕੋਲ ਭੇਜਿਆ ਸੀ। ਇਸ ਦੌਰਾਨ ਆਸ਼ੂ ਤੋਂ ਅਨਾਜ ਦੀ ਢੋਆ-ਢੁਆਈ ਦੇ ਟੈਂਡਰਾਂ ਦੀਆਂ ਫਾਈਲਾਂ, ਸ਼ਹਿਰ ਦੇ ਵਿਕਾਸ ਕਾਰਜਾਂ ਤੇ ਉਸ ਦੇ ਸਾਥੀਆਂ ਦੀਆਂ ਨਿੱਜੀ ਜ਼ਮੀਨ ਜਾਇਦਾਦਾਂ ਬਾਰੇ ਪੁੱਛਗਿੱਛ ਕੀਤੀ ਗਈ।

ਉਸ ਨੂੰ ਅਦਾਲਤ ਨੇ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਆਸ਼ੂ ਨੂੰ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ 2 ਦਿਨ ਦੇ ਰਿਮਾਂਡ ‘ਤੇ ਲਿਆ ਗਿਆ। ਵਿਜੀਲੈਂਸ ਵੱਲੋਂ ਵਿਜੀਲੈਂਸ ਰੇਂਜ ਦਫ਼ਤਰ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸਵੇਰ ਤੋਂ ਸ਼ਾਮ ਤਕ ਪੁੱਛਗਿੱਛ ਕਰ ਰਹੇ ਸਨ। ਇਸ ਮਾਮਲੇ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਤੋਂ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Facebook Comments

Trending