Connect with us

ਪੰਜਾਬ ਨਿਊਜ਼

ਗ੍ਰਿਫ਼ਤਾਰੀ ਦੇ ਡਰੋਂ ਹਾਈਕੋਰਟ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਾਣੋ ਕੀ ਹੈ ਪੂਰਾ ਮਾਮਲਾ

Published

on

Former minister Bharat Bhushan Ashu reaches High Court for fear of arrest

ਚੰਡੀਗੜ੍ਹ : ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ। ਆਸ਼ੂ ’ਤੇ ਫੂਡ ਅਤੇ ਸਪਲਾਈ ਵਿਭਾਗ ਵਿਚ 2 ਹਜ਼ਾਰ ਕਰੋੜ ਦੇ ਟੈਂਡਰ ਵਿਚ ਘੁਟਾਲੇ ਦਾ ਦੋਸ਼ ਹੈ।

ਇਸ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਕਰ ਰਿਹਾ ਹੈ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਆਸ਼ੂ ਨੂੰ ਵਿਜੀਲੈਂਸ ਵਿਭਾਗ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦਾ ਹੈ। ਇਸ ਦੇ ਚਾਲਦੇ ਆਸ਼ੂ ਨੇ ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਜੇਕਰ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ। ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਪੰਜਾਬ ਦੀ ‘ਆਪ’ ਸਰਕਾਰ ਕਾਰਵਾਈ ਨਾ ਕਰੇ।

ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੰਬਰ ਅਤੇ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ।

Facebook Comments

Trending