Connect with us

ਪੰਜਾਬ ਨਿਊਜ਼

ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ

Published

on

Former MLA Ashwani Sekhri appointed chairman of Punjab Health System Corporation

ਚੰਡੀਗੜ੍ਹ : ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਨੂੰ ਪੰਜਾਬ ਸਰਕਾਰ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ । ਬਟਾਲਾ ਤੋਂ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਪਿਛਲੇ ਕਾਫੀ ਸਮੇਂ ਤੋਂ ਸਰਕਾਰ ਵੱਲੋਂ ਅਣਗੌਲਿਆ ਕੀਤੇ ਜਾਣ ਤੋਂ ਕਾਫੀ ਨਾਰਾਜ਼ ਦੱਸੇ ਜਾਂਦੇ ਸਨ।

ਇੱਕ ਵਾਰ ਉਨ੍ਹਾਂ ਦੇ ਕਾਂਗਰਸ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲੀਆਂ ਸਨ । ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦਰਮਿਆਨ ਪੈਦਾ ਹੋਈ ਖਿੱਚੋਤਾਣ ਤੋਂ ਬਾਅਦ ਅਸ਼ਵਨੀ ਸੇਖੜੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਵਿੱਚ ਚਲੇ ਗਏ।

Facebook Comments

Trending