Connect with us

ਅਪਰਾਧ

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਪੇਸ਼ਗੀ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅਗਲੀ ਸੁਣਵਾਈ ਕੱਲ੍ਹ

Published

on

Former MLA Simerjit Bains files anticipatory bail petition, next hearing tomorrow

ਲੁਧਿਆਣਾ : ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਸ ਨੇ ਆਪਣੇ ਖਿਲਾਫ ਚੱਲ ਰਹੇ ਜ਼ਬਰ ਜਨਾਹ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਐਡੀਸ਼ਨਲ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਇਸ ਦੀ ਸੁਣਵਾਈ 8 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਉਸ ਦਿਨ ਪਟੀਸ਼ਨ ‘ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਜਾਣਗੀਆਂ।

44 ਸਾਲਾ ਔਰਤ ਨੇ 16 ਨਵੰਬਰ, 2020 ਨੂੰ ਸਿਮਰਜੀਤ ਬੈਂਸ, ਕਮਲਜੀਤ ਸਿੰਘ, ਬਲਵਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ, ਗੋਗੀ ਸ਼ਰਮਾ ਖ਼ਿਲਾਫ਼ ਐਫਆਈਆਰ ਦਰਜ ਕਰਨ ਲਈ ਕਮਿਸ਼ਨਰ ਲੁਧਿਆਣਾ ਨੂੰ ਹੱਥ ਲਿਖਤ ਅਰਜ਼ੀ ਦਿੱਤੀ ਸੀ।

ਉਹ ਇਨਸਾਫ ਦੀ ਮੰਗ ਨੂੰ ਲੈ ਕੇ ਕਾਫੀ ਦੇਰ ਤੱਕ ਪੁਲਸ ਕਮਿਸ਼ਨਰ ਦਫਤਰ ਦੇ ਬਾਹਰ ਧਰਨੇ ਤੇ ਬੈਠੀ ਰਹੀ। ਜਦੋਂ ਪੁਲਿਸ ਨੇ ਕੇਸ ਦਰਜ਼ ਨਹੀਂ ਕੀਤਾ, ਤਾਂ ਉਸ ਨੇ ਅਦਾਲਤ ਨੂੰ ਬੇਨਤੀ ਕੀਤੀ। ਫਿਰ ਅਦਾਲਤ ਦੇ ਆਦੇਸ਼ ‘ਤੇ ਜੁਲਾਈ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਪਰ ਅੱਜ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ।

Facebook Comments

Trending