Connect with us

ਪੰਜਾਬ ਨਿਊਜ਼

ਪਟਿਆਲਾ ਦਾ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਆਪ ‘ਚ ਸ਼ਾਮਲ

Published

on

Former Patiala mayor Ajitpal Singh Kohli joins AAP

ਚੰਡੀਗੜ੍ਹ : ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਭਗਵੰਤ ਮਾਨ ਦੀ ਮਜ਼ਦੂਗੀ ਵਿਚ ਆਪ ਵਿਚ ਸ਼ਾਮਲ ਹੋਏ। ਜ਼ਿਕਰਯੋਗ ਕਿ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਟਕਸਾਲੀ ਅਕਾਲੀ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਅੱਜ ਅਸਤੀਫਾ ਦੇ ਦਿੱਤਾ ਹੈ।

ਪਾਰਟੀ ਨੂੰ ਭੇਜੇ ਅਸਤੀਫੇ ਵਿੱਚ ਸੁਰਜੀਤ ਸਿੰਘ ਕੋਹਲੀ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲੀ ਦਲ ਦੇ ਮੁੱਢਲੇ ਸਿਧਾਂਤਾਂ ਵੱਲ ਪਿੱਠ ਕਰਨ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਅਣਗੌਲਿਆਂ ਕਰਨ ਅਕਾਲੀ ਦਲ ਵੱਲੋਂ ਲੋਕ ਪੱਖੀ ਕਾਰਜਾਂ ਤੇ ਨੀਤੀਆਂ ਵਿਰੁੱਧ ਚੱਲਣ ਪੰਜਾਬ ਅਤੇ ਪਟਿਆਲਾ ਦੇ ਬਹੁਪੱਖੀ ਵਿਕਾਸ ਦੇ ਮੁੱਦਿਆਂ ਨੂੰ ਤਿਲਾਂਜਲੀ ਦੇਣ ਅਤੇ ਇਨ੍ਹਾਂ ਮੁੱਦਿਆਂ ਵੱਲ ਨਕਾਰਾਤਮਕ ਰੁਖ਼ ਅਪਨਾਉਣ ਕਾਰਨ ਉਹ ਸ਼੍ਰੋਮਣੀ ਅਕਾਲੀ ਦਲ ਦੋਸ਼ ਆਪਣੇ ਸਾਥੀਆਂ ਸਮੇਤ ਦਾ ਅਸਤੀਫ਼ਾ ਦੇ ਰਹੇ ਹਨ।

ਦੱਸਣਾ ਬਣਦਾ ਹੈ ਕਿ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦੇ ਸਪੁੱਤਰ ਅਜੀਤਪਾਲ ਸਿੰਘ ਕੋਹਲੀ ਅਕਾਲੀ ਦਲ ਵਲੋਂ ਪਟਿਆਲਾ ਦੇ ਮੇਅਰ ਵੀ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਦੂਸਰੇ ਲੜਕੇ ਗੁਰਜੋਤ ਕੋਹਲੀ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ।

Facebook Comments

Trending