Connect with us

ਇੰਡੀਆ ਨਿਊਜ਼

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ,

Published

on

Former PM Manmohan Singh admitted to AIIMS Delhi

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਡਾਕਟਰ ਨਿਤੀਸ਼ ਨਾਇਕ ਦੀ ਅਗਵਾਈ ਵਿੱਚ ਡਾਕਟਰਾਂ ਦੀ ਟੀਮ ਸਾਬਕਾ ਪ੍ਰਧਾਨ ਮੰਤਰੀ ਦਾ ਏਮਜ਼ ਕਾਰਡਿਓ ਟਾਵਰ ਵਿਖੇ ਇਲਾਜ ਕਰ ਰਹੀ ਹੈ।

 

ਉਥੇ ਹੀ ਏਮਜ਼ ਦੇ ਅਧਿਕਾਰੀਆਂ ਦਾ ਕਹਿਣਾ ਹੈ , “89 ਸਾਲਾ ਡਾ. ਮਨਮੋਹਨ ਸਿੰਘ ਨੂੰ ਬੁਖਾਰ ਦੇ ਟੈਸਟ ਲਈ ਏਮਜ਼ ਦਿੱਲੀ ਵਿੱਚ ਦਾਖਲ ਕਰਵਾਇਆ ਗਿਆ ਸੀ, ਉਸਦੀ ਹਾਲਤ ਸਥਿਰ ਹੈ। ਮਨਮੋਹਨ ਸਿੰਘ ਦੀ ਤਬੀਅਤ ਖ਼ਰਾਬ ਹੋਣ ਦੀ ਖ਼ਬਰ ਸੁਣਨ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਵੀਆ ਉਨ੍ਹਾਂ ਨੂੰ ਮਿਲਣ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ -ਚਾਲ ਪੁੱਛਣ ਲਈ ਦਿੱਲੀ ਏਮਜ਼ ਪਹੁੰਚੇ ਹਨ। ਮਨਮੋਹਨ ਸਿੰਘ ਨੂੰ ਕੱਲ੍ਹ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਬੁਖਾਰ ਸੀ, ਜਿਸ ਤੋਂ ਬਾਅਦ ਡਾਕਟਰਾਂ ਦੀ ਸਲਾਹ ਤੋਂ ਬਾਅਦ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਸੀ।

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਏਮਜ਼ ਵਿੱਚ ਦਾਖਲ ਹੋਣ ਤੋਂ ਬਾਅਦ ਬਹੁਤ ਸਾਰੇ ਕਾਂਗਰਸੀ ਨੇਤਾਵਾਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਦੱਸਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ, “ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਪ੍ਰੈਲ ‘ਚ ਡਾ. ਮਨਮੋਹਨ ਸਿੰਘ ਕੋਰੋਨਾ ਨਾਲ ਸੰਕਰਮਿਤ ਹੋਏ ਸਨ ਅਤੇ ਏਮਜ਼ ਵਿੱਚ ਕੁਝ ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ।

Facebook Comments

Advertisement

Trending