ਪੰਜਾਬ ਨਿਊਜ਼

ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਦਾ ਖ਼ੁਲਾਸਾ, ਕਾਂਗਰਸ ਸਰਕਾਰ ਵੇਲੇ ਹੋਇਆ 1178 ਕਰੋੜ ਦਾ ਘਪਲਾ

Published

on

ਚੰਡੀਗੜ੍ਹ : ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ 8 ਮਾਰਚ, 2022 ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਚਿੱਠੀ ਲਿਖੀ ਸੀ, ਜਿਸ ‘ਚ ਉਨ੍ਹਾਂ ਨੇ 1178 ਕਰੋੜ ਰੁਪਏ ਦੇ ਇਕ ਘਪਲੇ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂੰ ਕਰਵਾਇਆ ਸੀ। ਇਹ ਘਪਲਾ ਫ਼ਸਲੀ ਰਹਿੰਦ-ਖੂੰਹਦ ਨਾਲ ਸਬੰਧਿਤ ਮਸ਼ੀਨਰੀ (ਸੀ. ਆਰ. ਐੱਮ.) ਦੀ ਖ਼ਰੀਦ ਨਾਲ ਜੁੜਿਆ ਹੋਇਆ ਸੀ।

ਮੰਤਰੀ ਵੱਲੋਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਕੀਤੀ ਗਈ ਸੀ। ਮੰਤਰੀ ਨੇ ਕਿਹਾ ਸੀ ਕਿ ਜਿਸ ਮਸ਼ੀਨਰੀ ਦਾ ਜ਼ਿਕਰ ਦਸਤਾਵੇਜ਼ਾਂ ‘ਚ ਕੀਤਾ ਗਿਆ ਸੀ, ਉਹ ਜ਼ਮੀਨ ‘ਤੇ ਕਿਤੇ ਨਜ਼ਰ ਨਹੀਂ ਆਈ। ਨਾਭਾ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ‘ਚ ਜ਼ਿਕਰ ਕੀਤਾ ਗਿਆ ਸੀ ਕਿ ਇਹ ਰਾਸ਼ੀ ਗਬਨ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਮੈਂ ਮਹਿਕਮੇ ਦਾ ਚਾਰਜ ਸੰਭਾਲਿਆ ਤਾਂ ਸਾਹਮਣੇ ਆਇਆ ਕਿ ਭਾਰਤ ਸਰਕਾਰ ਨੇ ਸੀ. ਆਰ. ਐੱਮ. ਸਕੀਮ ਤਹਿਤ 1178.47 ਕਰੋੜ ਰੁਪਏ ਭੇਜੇ ਸਨ। ਇਹ ਰਾਸ਼ੀ ਸਾਲ 2018-19 ਤੋਂ ਲੈ ਕੇ 2021-22 ਤੱਕ ਭੇਜੀ ਗਈ ਸੀ। ਰਣਦੀਪ ਸਿੰਘ ਨਾਭਾ ਨੇ ਕਿਹਾ ਸੀ ਕਿ ਇਸ ਸਬੰਧੀ ਵਿੱਤ ਕਮਿਸ਼ਨਰ (ਖੇਤੀਬਾੜੀ) ਨੇ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ। ਰਣਦੀਪ ਸਿੰਘ ਨਾਭਾ ਨੇ ਚੰਨੀ ਸਰਕਾਰ ਨੂੰ ਵੀ ਇਸ ਬਾਰੇ ਜਾਣੂੰ ਕਰਵਾਇਆ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ।

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ (ਇੰਜੀਨਅਰਿੰਗ ਵਿੰਗ) ਦੀ ਭੂਮਿਕਾ ‘ਤੇ ਵੀ ਸਵਾਲ ਖੜ੍ਹੇ ਕੀਤੇ। ਇਸ ਮਾਮਲੇ ‘ਚ ਪਿਛਲੇ ਮਹੀਨੇ ਖੇਤੀਬਾੜੀ ਮਹਿਕਮੇ ਤੋਂ ਰਿਕਾਰਡ ਤਲਬ ਕੀਤਾ ਗਿਆ ਹੈ। ਡਾਇਰੈਕਟਰ ਖੇਤੀਬਾੜੀ ਨੂੰ ਲਿਖੇ ਇਕ ਪੱਤਰ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵੇਰਵੇ ਨਾ ਦੇਣ ‘ਤੇ ਖੇਤੀਬਾੜੀ ਅਧਿਕਾਰੀਆਂ ਨੂੰ ਝਾੜ ਵੀ ਪਾਈ ਹੈ।

Facebook Comments

Trending

Copyright © 2020 Ludhiana Live Media - All Rights Reserved.