Connect with us

ਅਪਰਾਧ

ਲਖੀਮਪੁਰ ਮਾਮਲੇ ‘ਚ BJP ਆਗੂ ਸਣੇ 4 ਹੋਏ ਗ੍ਰਿਫਤਾਰ

Published

on

Four arrested, including BJP leader, in Lakhimpur case

ਮਿਲੀ ਜਾਣਕਾਰੀ ਅਨੁਸਾਰ ਯੂਪੀ ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦੀ ਘਟਨਾ ਵਿੱਚ ਸ਼ਾਮਿਲ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਭਾਜਪਾ ਨੇਤਾ ਸੁਮਿਤ ਜੈਸਵਾਲ ਵੀ ਸ਼ਾਮਿਲ ਹੈ, ਜੋ ਘਟਨਾ ਦੇ ਸਮੇਂ ਕਥਿਤ ਤੌਰ ਤੇ ਉਸ ਐਸਯੂਵੀ ਵਿੱਚ ਸਵਾਰ ਸੀ।

ਸੁਮਿਤ ਜੈਸਵਾਲ ਇੱਕ ਸਥਾਨਕ ਭਾਜਪਾ ਨੇਤਾ ਹਨ, ਜੋ ਇੱਕ ਵੀਡੀਓ ਵਿੱਚ ਇੱਕ ਕਾਰ ਤੋਂ ਭੱਜਦੇ ਹੋਏ ਦਿਖਾਈ ਦੇ ਰਹੇ ਸਨ ਜਿਸਨੇ ਕਿਸਾਨਾਂ ਨੂੰ ਕੁਚਲਿਆ ਸੀ। ਇਸ ਦੇ ਉਲਟ, ਸੁਮਿਤ ਜੈਸਵਾਲ ਨੇ ਅਣਪਛਾਤੇ ਕਿਸਾਨਾਂ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਹੈ, ਜਿਸ ਵਿੱਚ ਉਨ੍ਹਾਂ ਦੇ ਡਰਾਈਵਰ, ਦੋਸਤ ਅਤੇ ਦੋ ਭਾਜਪਾ ਵਰਕਰਾਂ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫਤਾਰ ਹਨ।

ਉੱਥੇ ਹੀ ਲਖੀਮਪੁਰ ਖੀਰੀ ਵਿੱਚ ਇਸ ਘਟਨਾ ਵਿੱਚ 4 ਕਿਸਾਨ ਅਤੇ ਇੱਕ ਪੱਤਰਕਾਰ ਅਤੇ 3 ਭਾਜਪਾ ਵਰਕਰਾਂ ਦੀ ਜਾਨ ਚੱਲੀ ਗਈ ਸੀ। ਇਹ ਘਟਨਾ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਵਾਪਰੀ ਸੀ। ਜਿਸ ਤੋਂ ਬਾਅਦ ਪੂਰੇ ਦੇਸ਼ ਵਿੱਚ ਗੁੱਸਾ ਦੇਖਣ ਨੂੰ ਮਿਲਿਆ ਸੀ। ਸੁਮਿਤ ਜੈਸਵਾਲ ਤੋਂ ਇਲਾਵਾ ਸ਼ਿਸ਼ੂਪਾਲ, ਨੰਦਨ ਸਿੰਘ ਬਿਸ਼ਟ ਅਤੇ ਸੱਤਿਆ ਪ੍ਰਕਾਸ਼ ਤ੍ਰਿਪਾਠੀ ਨੂੰ ਲਖੀਮਪੁਰ ਖੀਰੀ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਸਵਾਤ ਟੀਮ ਨੇ ਫੜਿਆ ਹੈ।

 

 

Facebook Comments

Trending