ਅਪਰਾਧ

ਸਵਰਨਕਾਰ ਨੂੰ ਲੁੱਟਣ ਉਪਰੰਤ ਕਤਲ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਉਮਰ ਕੈਦ

Published

on

ਲੁਧਿਆਣਾ : ਸਥਾਨਕ ਅਦਾਲਤ ਨੇ ਸਵਰਨਕਾਰ ਨੂੰ ਲੁੱਟਣ ਉਪਰੰਤ ਉਸ ਨੂੰ ਕਤਲ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਇਕ ਨੌਜਵਾਨ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ 21 ਦਸੰਬਰ 2015 ਨੂੰ ਮਿ੍ਤਕ ਰਾਜਿੰਦਰ ਕੁਮਾਰ ਵਰਮਾ ਦੇ ਡਰਾਈਵਰ ਰੋਸ਼ਨ ਲਾਲ ਸ਼ਰਮਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਸੀ, ਜਿਸ ਨੇ ਦੱਸਿਆ ਸੀ ਕਿ ਕਾਰ ਸਵਾਰ ਹਥਿਆਰਬੰਦ ਲੁਟੇਰਿਆਂ ਵਲੋਂ ਰਾਜਿੰਦਰ ਕੁਮਾਰ ਵਰਮਾ ਨੂੰ ਅਗਵਾ ਕਰ ਲਿਆ ਗਿਆ ਹੈ।

ਬਾਅਦ ‘ਚ ਲੁਟੇਰਿਆਂ ਵਲੋਂ ਰਾਜਿੰਦਰ ਕੁਮਾਰ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਪਾਸੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਲੁੱਟ ਲਏ ਸਨ। ਪੁਲਿਸ ਵਲੋਂ ਇਸ ਮਾਮਲੇ ਵਿਚ ਪੰਜ ਦੋਸ਼ੀਆਂ ਗੁਰਮੀਤ ਸਿੰਘ ਉਰਫ਼ ਮੀਤੀ ਪੁੱਤਰ ਗੁਰਚਰਨ ਸਿੰਘ ਵਾਸੀ ਬਰਨਾਲਾ, ਦਰਸ਼ਨ ਸਿੰਘ ਉਰਫ਼ ਦਰਸ਼ੀ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਬਰਨਾਲਾ, ਅਵਤਾਰ ਸਿੰਘ ਉਰਫ਼ ਭੋਲਾ ਪੁੱਤਰ ਪਿਆਰਾ ਸਿੰਘ ਵਾਸੀ ਬਰਨਾਲਾ, ਵਰਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਸੀਟਾਂਵਾਲਾ ਨਾਭਾ ਅਤੇ ਸਰਬਜੀਤ ਸਿੰਘ ਉਰਫ਼ ਸਰਬਾ ਪੁੱਤਰ ਕਰਨੈਲ ਸਿੰਘ ਵਾਸੀ ਬਰਨਾਲਾ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ।

ਮਾਣਯੋਗ ਜੱਜ ਵਿਜੇ ਕੁਮਾਰ ਦੀ ਅਦਾਲਤ ਵਲੋਂ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਸਰਬਜੀਤ ਸਿੰਘ ਉਰਫ਼ ਸਰਬਾ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ, ਜਦਕਿ ਬਾਕੀ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.