ਅਪਰਾਧ

ਚੋਰੀ ਤੇ ਸਨੈਚਿੰਗ ‘ਚ ਸ਼ਾਮਲ ਗਿਰੋਹ ਦੇ ਚਾਰ ਮੈਂਬਰ ਗ੍ਰਿਫਤਾਰ, ਚਾਰ ਮੋਟਰਸਾਈਕਲ ਤੇ ਦੋ ਮੋਬਾਇਲ ਫੋਨ ਬਰਾਮਦ

Published

on

ਲੁਧਿਆਣਾ : ਪੁਲਸ ਨੇ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ ਚੋਰੀ ਅਤੇ ਸਨੈਚਿੰਗ ਕਰਨ ਦੇ ਦੋਸ਼ ‘ਚ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖਿਲਾਫ ਤਿੰਨ ਕੇਸ ਦਰਜ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੋਂ ਇਕ ਦਿਨ ਦਾ ਰਿਮਾਂਡ ਹਾਸਲ ਕਰ ਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਏ ਐੱਸ ਆਈ ਸੁਭਾਸ਼ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਪਛਾਣ ਪਰਮਵੀਰ ਸਿੰਘ ਤੇ ਰਮਨਦੀਪ ਸਿੰਘ ਦੋਵੇਂ ਵਾਸੀ ਪਿੰਡ ਆਲਮਗੀਰ ਵਜੋਂ ਹੋਈ। ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਚੋਰੀ ਦਾ ਮੋਟਰਸਾਈਕਲ ਅਤੇ ਦੋ ਖੋਹੇ ਗਏ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਮੰਗਲਵਾਰ ਸ਼ਾਮ ਨੂੰ ਚੁਪਕੀ ਗਰਿੱਡ ਨਹਿਰ ਪੁਲ ਤੇ ਨਾਕਾਬੰਦੀ ਦੌਰਾਨ ਦੋਵਾਂ ਨੂੰ ਉਸ ਸਮੇਂ ਕਾਬੂ ਕੀਤਾ।

ਥਾਣਾ ਲਾਡੋਵਾਲ ਪੁਲਸ ਨੇ ਗੱਡੀ ਚੋਰੀ ਕਰਨ ਵਾਲੇ ਇਕ ਬਦਮਾਸ਼ ਨੂੰ ਗ੍ਰਿਫਤਾਰ ਕੀਤਾ ਹੈ। ਏ ਏਸ ਆਈ ਗੁਰਬਾਜ਼ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਨਵਾਂ ਰਜ਼ਾ ਪੁਰ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ਵਿਚੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ। ਮੰਗਲਵਾਰ ਦੁਪਹਿਰ ਨੂੰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਉਸ ਨੂੰ ਨਵੇਂ ਬਾਈਪਾਸ ਤੇ ਪਿੰਡ ਮਜਾਰਾ ਕਲਾਂ ਨੇੜੇ ਨਾਕਾਬੰਦੀ ਕਰਕੇ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਬਿਨਾਂ ਚੋਰੀ ਕੀਤੇ ਮੋਟਰਸਾਈਕਲ ਨੂੰ ਨੰਬਰ ਪਲੇਟ ਲਗਾ ਕੇ ਵੇਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਦੀ ਨਿਸ਼ਾਨਦੇਹੀ ‘ਤੇ ਉਸ ਦੇ ਘਰ ‘ਚ ਲੁਕੋਇਆ ਇਕ ਹੋਰ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ।

ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਨੇ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਉਸ ਦੇ ਕਬਜ਼ੇ ਵਿਚੋਂ ਚੋਰੀ ਦਾ ਇਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਏ ਐੱਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਪ੍ਰਤਾਪ ਚੌਕ ਇਲਾਕੇ ਦੇ ਰਹਿਣ ਵਾਲੇ ਰੋਸ਼ਨ ਲਾਲ ਦੇ ਰੂਪ ਚ ਹੋਈ। ਸੂਚਨਾ ਦੇ ਆਧਾਰ ਤੇ ਪੁਲਸ ਨੇ ਉਸ ਨੂੰ ਤਾਜਪੁਰ ਰੋਡ ਤੇ ਈ ਡਬਲਯੂ ਐੱਸ ਕਾਲੋਨੀ ਚ ਨਾਕਾਬੰਦੀ ਦੌਰਾਨ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਨੰਬਰ ਪੀ ਬੀ 08 ਸੀ ਡਬਲਯੂ 0891 ਵੇਚਣ ਦੀ ਕੋਸ਼ਿਸ਼ ਕਰ ਰਿਹਾ ਸੀ।

Facebook Comments

Trending

Copyright © 2020 Ludhiana Live Media - All Rights Reserved.