ਅਪਰਾਧ

ਬਲੈਕਮੇਲ ਕਰਨ ਦੇ ਮਾਮਲੇ ‘ਚ ਔਰਤ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਉਣ ਦੀ ਧਮਕੀ ਦੇ ਕੇ ਵਪਾਰੀ ਨੂੰ ਬਲੈਕਮੇਲ ਕਰਨ ਵਾਲੀ ਔਰਤ ਸਮੇਤ 4 ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਜਗਰੂਪ ਸਿੰਘ ਵਾਸੀ ਜਨਤਾ ਨਗਰ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਕਥਿਤ ਦੋਸ਼ੀ ਰੁਪਿੰਦਰ ਕੌਰ ਆਪਣੇ ਸਾਥੀਆਂ ਨਾਲ ਮਿਲ ਕੇ ਉਸ ‘ਤੇ ਜਬਰ ਜਨਾਹ ਦਾ ਝੂਠਾ ਪਰਚਾ ਦਰਜ ਕਰਵਾਉਣ ਦੀ ਧਮਕੀ ਦੇ ਕੇ ਲੱਖਾਂ ਰੁਪਏ ਲੈ ਚੁੱਕੀ ਹੈ।

ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਰੁਪਿੰਦਰ ਕੌਰ ਉਸ ਦੇ ਪਤੀ ਹਰਜੋਤ ਸਿੰਘ, ਪ੍ਰਭਜੋਤ ਸਿੰਘ, ਗਗਨਪ੍ਰੀਤ ਸਿੰਘ, ਪ੍ਰਭਜੋਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੁਰੂ ਅੰਗਦ ਦੇਵ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਕਤ ਬਾਕੀ ਕਥਿਤ ਦੋਸ਼ੀ ਵੀ ਔਰਤ ਦੇ ਰਿਸ਼ਤੇਦਾਰ ਦੱਸੇ ਜਾਂਦੇ ਹਨ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Facebook Comments

Trending

Copyright © 2020 Ludhiana Live Media - All Rights Reserved.