Connect with us

ਅਪਰਾਧ

ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

Published

on

Four properties of former Deputy Director of Food Supply Department, Rakesh Singla, have been seized

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ।

ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਸ ਦੇ ਨਜ਼ਦੀਕੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਵਿਰੁੱਧ ਸਾਲ 2020-21 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ, ਢੋਆ-ਢੋਆਈ ਦੇ ਟੈਂਡਰਾਂ ਦੀ ਗ਼ੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿਚ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ 03.12.2022 ਨੂੰ ਪੀ.ਓ. (ਭਗੌੜਾ) ਐਲਾਨ ਦਿੱਤਾ ਗਿਆ ਸੀ ਅਤੇ ਉਸਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਵਿਜੀਲੈਂਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਰਾਕੇਸ਼ ਕੁਮਾਰ ਸਿੰਗਲਾ ਨੇ ਅਬਾਦੀ ਗੁਰੂ ਅਮਰਦਾਸ ਨਗਰ, ਭਾਈ ਰਣਧੀਰ ਸਿੰਘ ਨਗਰ ਵਿਖੇ ਦੋ ਪਲਾਟ, ਰਾਜਗੁਰੂ ਨਗਰ ਵਿਖੇ ਇਕ ਮਕਾਨ. ਅਤੇ ਇਕ ਫਲੈਟ, ਦੂਜੀ ਮੰਜ਼ਿਲ, ਆਰ. ਸੀ. ਐੱਸ. ਪੰਜਾਬ ਸਹਿਕਾਰੀ ਸਭਾ, ਗਜ਼ਟਿਡ ਅਫ਼ਸਰ, ਸੈਕਟਰ 48-ਏ, ਚੰਡੀਗੜ੍ਹ ਪੰਜ ਜਾਇਦਾਦਾਂ ਖਰੀਦੀਆਂ ਸਨ। ਇਹ ਸਾਰੀਆਂ ਪੰਜ ਜਾਇਦਾਦਾਂ ਉਸ ਨੇ 01-04-2011 ਤੋਂ 31-07-2022 ਦੇ ਸਮੇਂ ਦੌਰਾਨ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ ‘ਤੇ ਖਰੀਦੀਆਂ ਸਨ। ਇਨ੍ਹਾਂ ਵਿਚੋਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਇਸ ਮਾਮਲੇ ਵਿਚ ਭਗੌੜੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੂੰ ਰਾਕੇਸ਼ ਸਿੰਗਲਾ ਵੱਲੋਂ ਆਪਣੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰ ਸਵਰਾਜ ਸਿੰਗਲਾ ਦੇ ਨਾਂ ’ਤੇ ਖਰੀਦੀਆਂ ਛੇ ਹੋਰ ਜਾਇਦਾਦਾਂ ਦਾ ਵੀ ਪਤਾ ਲੱਗਾ ਹੈ। ਇਸ ਤੋਂ ਇਲਾਵਾ ਨਿਊ ਚੰਡੀਗੜ੍ਹ ਵਿਖੇ ਰਚਨਾ ਸਿੰਗਲਾ ਦੇ ਨਾਮ ’ਤੇ ਇਕ ਐੱਸ. ਸੀ. ਓ. ਖਰੀਦਿਆ ਗਿਆ। ਮੁਲਜ਼ਮ ਨੂੰ ਇਨ੍ਹਾਂ ਸਾਰੀਆਂ ਛੇ ਜਾਇਦਾਦਾਂ ਤੋਂ ਪ੍ਰਤੀ ਮਹੀਨਾ ਤਕਰੀਬਨ 2 ਲੱਖ ਰੁਪਏ ਕਿਰਾਇਆ ਆ ਰਿਹਾ ਹੈ।

Facebook Comments

Trending