ਅਪਰਾਧ

ਕ੍ਰੈਡਿਟ ਕਾਰਡ ਬਣਵਾਉਣ ਦਾ ਝਾਂਸਾ ਦੇ ਕੇ 50 ਹਜ਼ਾਰ ਦੀ ਠੱਗੀ

Published

on

ਲੁਧਿਆਣਾ  :  ਪੁਲਿਸ ਨੇ ਕ੍ਰੈਡਿਟ ਕਾਰਡ ਬਣਾਉਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਪਾਸੋਂ 50 ਹਜ਼ਾਰ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਟਿੱਬਾ ਰੋਡ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਆਰੀਅਨ ਵਾਸੀ ਸਿਵਲ ਲਾਈਨ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ ਕ੍ਰੈਡਿਟ ਕਾਰਡ ਬਣਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 50 ਹਜ਼ਾਰ ਰੁਪਏ ਦੀ ਨਕਦੀ ਲੈ ਲਈ, ਪਰ ਬਾਅਦ ਵਿਚ ਨਾ ਤਾਂ ਕ੍ਰੈਡਿਟ ਕਾਰਡ ਬਣਵਾਇਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.