Connect with us

ਅਪਰਾਧ

ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕੀਤੀ ਧੋਖਾਧੜੀ, ਮੁਕੱਦਮਾ ਦਰਜ

Published

on

Fraudulent, fraudulent deportation to Canada on work permit

ਲੁਧਿਆਣਾ : ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਅੰਮ੍ਰਿਤਸਰ ਤੇ ਜਲੰਧਰ ਦੇ ਦੋ ਟਰੈਵਲ ਏਜੰਟਾਂ ਨੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਬਜ਼ੁਰਗ ਸੁਰਿੰਦਰ ਸਿੰਘ ਨਾਲ ਧੋਖਾਧੜੀ ਕੀਤੀ। ਕਈ ਮਹੀਨਿਆਂ ਦੀ ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਸੁਰਿੰਦਰ ਸਿੰਘ ਦੇ ਬਿਆਨ ਉੱਪਰ ਨਿਊ ਅੰਮ੍ਰਿਤਸਰ ਬਾਬਾ ਬੁੱਢਾ ਸਾਹਿਬ ਇਨਕਲੇਵ ਅੰਮ੍ਰਿਤਸਰ ਦੇ ਰਹਿਣ ਵਾਲੇ ਪੰਕਜ ਖੋਖਰ ਤੇ ਨੀਲਾ ਮਹਿਲ ਜਲੰਧਰ ਦੇ ਵਾਸੀ ਕੁਨਾਲ ਗਿੱਲ ਦੇ ਖ਼ਿਲਾਫ਼ ਧੋਖਾਧੜੀ, ਅਪਰਾਧਕ ਸਾਜ਼ਿਸ਼ ਤੇ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਾਲ 2021ਦੀ ਸ਼ੁਰੂਆਤ ਵਿੱਚ ਉਹ ਲੁਧਿਆਣਾ ਦੇ ਚੀਮਾ ਚੌਕ ਵਾਲੇ ਟ੍ਰੈਵਲ ਏਜੰਟ ਦੇ ਦਫ਼ਤਰ ਵਿੱਚ ਪੰਕਜ ਖੋਖਰ ਤੇ ਕੁਨਾਲ ਗਿੱਲ ਮਿਲੇ। ਜਿਨ੍ਹਾਂ ਨੇ ਸੁਰਿੰਦਰ ਸਿੰਘ ਨੂੰ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਰਕਮ ਦੀ ਮੰਗ ਕੀਤੀ। ਪੇਸ਼ਗੀ ਦੇ ਤੌਰ ‘ਤੇ ਦੋਵਾਂ ਨੂੰ 52 ਹਜ਼ਾਰ ਰੁਪਏ ਦਿੱਤੇ ਗਏ। ਪੈਸੇ ਹਾਸਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਸੁਰਿੰਦਰ ਸਿੰਘ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ।

ਮੁਲਜ਼ਮਾਂ ਨੇ ਨਾ ਤਾਂ ਸੁਰਿੰਦਰ ਸਿੰਘ ਨੂੰ ਵਰਕ ਪਰਮਿਟ ਦਿਵਾਇਆ ਤੇ ਨਾ ਹੀ ਨਕਦੀ ਵਾਪਸ ਕੀਤੀ। ਥੱਕ ਹਾਰ ਕੇ ਸੁਰਿੰਦਰ ਸਿੰਘ ਨੇ 23 ਜੂਨ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ। ਕਈ ਮਹੀਨਿਆਂ ਦੀ ਚੱਲੀ ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਪੰਕਜ ਖੋਖਰ ਤੇ ਕੁਨਾਲ ਗਿੱਲ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Facebook Comments

Trending