ਪੰਜਾਬੀ

ਕੋਟਨਿਸ ਐਕੂਪੰਕਚਰ ਹਸਪਤਾਲ ‘ਚ ਲਗਾਇਆ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

Published

on

ਲੁਧਿਆਣਾ : ਡਾ: ਕੋਟਨਿਸ ਐਕੂਪੰਕਚਰ ਹਸਪਤਾਲ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਜੈਕਟ ਤਹਿਤ ਅਸ਼ੋਕ ਨਗਰ, ਸਲੇਮ ਟਾਬਰੀ ਵਿਖੇ ਮੁਫ਼ਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਨ੍ਹਾਂ ਤੋਂ ਬਚਣ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

ਇਸ ਜਾਗਰੂਕਤਾ ਕੈਂਪ ਵਿੱਚ ਕੋਆਰਡੀਨੇਟਰ ਰਘੁਵੀਰ ਸਿੰਘ, ਗਗਨਦੀਪ ਕੁਮਾਰ, ਮਨੀਸ਼ਾ ਅਤੇ ਲੱਕੀ ਨੇ ਲੋਕਾਂ ਨਾਲ ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ, ਇਨ੍ਹਾਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ੇ ਦੇ ਆਦੀ ਹੋ ਚੁੱਕੇ ਲੋਕਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਨ ਦੇ ਤਰੀਕੇ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ।

ਕੈਂਪ ਵਿੱਚ ਪ੍ਰੋਜੈਕਟ ਡਾਇਰੈਕਟਰ ਡਾ: ਇੰਦਰਜੀਤ ਸਿੰਘ ਅਤੇ ਸ. ਜਸਵੰਤ ਸਿੰਘ ਛਾਪਾ (ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਲੁਧਿਆਣਾ) ਨੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਨਸ਼ਾ ਛੁਡਾਊ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ। ਇਹ ਕੈਂਪ ਸਰਵ ਸਾਂਝੀ ਕਮੇਟੀ ਦੇ ਪ੍ਰਧਾਨ ਸੁਖਦੇਵ ਚੱਡਾ ਦੇ ਸਹਿਯੋਗ ਨਾਲ ਲਗਾਇਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਜਾਗਰੂਕ ਹੋ ਕੇ ਇਸ ਨਸ਼ੇ ਵਿਰੁੱਧ ਲੜਾਈ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਕੈਂਪ ਵਿਚ ਡਾ: ਰਘਬੀਰ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਾਡੀ ਸੰਸਥਾ ਦੇ ਜਨਰਲ ਸਕੱਤਰ ਇਕਬਾਲ ਸਿੰਘ ਗਿੱਲ ਦੇ ਯਤਨਾਂ ਸਦਕਾ ਸਰਕਾਰ ਐਨ.ਡੀ.ਪੀ.ਐਸ ਐਕਟ ਵਿਚ ਸੋਧ ਕਰਕੇ ਨਵੀਂ ਨਸ਼ਾ ਮੁਕਤੀ ਕੇਂਦਰਾਂ ਨੂੰ ਖੋਲ੍ਹਣ ਲਈ ਯਤਨਸ਼ੀਲ ਹੈ। ਇਸ ਕੈਂਪ ਵਿੱਚ ਸ੍ਰੀ ਅਮਰ ਸਿੰਘ ਧਜਲ, ਸ੍ਰੀ ਗੁਰਮੇਜ ਗੇਜਾ, ਸ੍ਰੀ ਰਾਮਵਿਲਾਸ ਦੂਬੇ, ਸ੍ਰੀ ਗੌਰੀ ਸ਼ੰਕਰ, ਸ੍ਰੀ ਜਗਦੀਸ਼ ਭੂਪੀ, ਅਮਨ, ਰੀਤੂ, ਵੈਸ਼ਾਲੀ, ਰਾਜਨ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.