ਪੰਜਾਬੀ

ਜੱਸਾ ਸਿੰਘ ਰਾਮਗੜ੍ਹੀਆ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਕੈਂਪ 27 ਅਪ੍ਰੈਲ ਨੂੰ

Published

on

ਲੁਧਿਆਣਾ : ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕ ਅੱਪ ਅਤੇ ਅਪ੍ਰੇਸ਼ਨ ਕੈਂਪ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਮਿਤੀ 27 ਅਪ੍ਰੈਲ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਗੁਰਦਵਾਰਾ ਸਿੰਘ ਸਭਾ, ਢੰਡਾਰੀ ਖ਼ੁਰਦ, ਲੁਧਿਆਣਾ ਵਿੱਖੇ ਆਯੋਜਿਤ ਕੀਤਾ ਜਾ ਰਿਹਾ ਹੈ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ ਅਨੁਸਾਰ ਇਸ ਕੈਂਪ ਵਿੱਚ ਮਰੀਜਾਂ ਦੀਆਂ ਅੱਖਾਂ ਦਾ ਨਿਰੀਖਣ ਕਰਕੇ ਉਨਾਂ ਨੂੰ ਜਾਂਚ ਕਾਰਡ ਜਾਰੀ ਕਰੇਗੀ ਅਤੇ ਜਿਨਾਂ ਮਰੀਜਾਂ ਦੇ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨਾਂ ਦਾ ਸ਼ੰਕਰਾ ਆਈ ਹਸਪਤਾਲ ਵੱਲੋਂ ਆਪ੍ਰੇਸ਼ਨ ਕੀਤਾ ਜਾਵੇਗਾ। ਗੁਰਮੀਤ ਸਿੰਘ ਕੁਲਾਰ ਰਾਮਗੜ੍ਹੀਆ ਫਾਊਂਡੇਸ਼ਨ ਅਨੁਸਾਰ ਮਹਾਰਾਜਾ ਰਾਮਗੜ੍ਹੀਆ ਜੀ ਦੀ 300ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿੱਤ 5 ਮਈ ਤੱਕ ਕਈ ਥਾਵਾਂ’ ਤੇ ਫਰੀ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ।

Facebook Comments

Trending

Copyright © 2020 Ludhiana Live Media - All Rights Reserved.