Connect with us

ਪੰਜਾਬੀ

 ਉੱਜਵਲ ਯੋਜਨਾ ਤਹਿਤ ਲੋੜਵੰਦ 125 ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈਸ ਕੁਨੈਕਸ਼ਨ

Published

on

Free gas connection distributed to 125 needy families under Ujjwal Yojana

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਆਪਣੇ ਹਲਕਾ ਅਧੀਨ ਪੈਂਦੇ ਰਾਹੋਂ ਰੋਡ ‘ਤੇ ਥੰਮਨ ਗੈਸ ਏਜੰਸੀ ਵਿਖੇ ਉੱਜਵਲ ਯੋਜਨਾ ਤਹਿਤ ਕਰੀਬ 125 ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਵਿਧਾਇਕ ਭੋਲਾ ਨੇ ਕਿਹਾ ਕਿ ਉੱਜਵਲ ਯੋਜਨਾ ਤਹਿਤ ਹਰ ਹਫ਼ਤੇ ਲੋੜਵੰਦ ਪਰਿਵਾਰਾਂ ਨੂੰ ਇਹ ਗੈਸ ਕੁਨੈਕਸ਼ਨ ਮੁਫਤ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਸਾਡੇ ਵਾਰਡ ਪ੍ਰਧਾਨ, ਬਲਾਕ ਪ੍ਰਧਾਨ ਜਾਂ ਮੁੱਖ ਦਫਤਰ ਵਿਖੇ ਆਪਣਾ ਨਾਮ ਦਰਜ਼ ਕਰਵਾਕੇ ਇਸ ਸਕੀਮ ਦਾ ਲਾਹਾ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਗੈਸ ਕੂਨੇਕਸ਼ਨ ਦੇ ਨਾਲ ਪਰਿਵਾਰ ਨੂੰ ਮੁਫ਼ਤ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ 2 ਸਿਲੰਡਰ, 1 ਚੁੱਲ੍ਹਾ, 1 ਰੈਗੂਲੇਟਰ ਅਤੇ 1 ਪਾਈਪ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੌਣਾ ਦੌਰਾਨ ਜੋ ਚੁਣਾਵੀ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਇੱਕ – ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Facebook Comments

Trending