Connect with us

ਪੰਜਾਬੀ

ਉੱਜਵਲ ਯੋਜਨਾ ਤਹਿਤ ਲੋੜਵੰਦ 250 ਪਰਿਵਾਰਾਂ ਨੂੰ ਵੰਡੇ ਮੁਫ਼ਤ ਗੈਸ ਕੁਨੈਕਸ਼ਨ

Published

on

Free gas connection distributed to 250 needy families under Ujjwal Yojana

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵਲੋਂ ਅੱਜ ਆਪਣੇ ਹਲਕੇ ਵਿੱਚ ਉੱਜਵਲ ਯੋਜਨਾ ਤਹਿਤ ਕਰੀਬ 250 ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕ ਬੱਗਾ ਨੇ ਕਿਹਾ ਕਿ ਉੱਜਵਲ ਯੋਜਨਾ ਤਹਿਤ ਹਰ ਹਫ਼ਤੇ 250 ਦੇ ਕਰੀਬ ਪਰਿਵਾਰਾਂ ਨੂੰ ਇਹ ਗੈਸ ਕੁਨੈਕਸ਼ਨ ਮੁਫਤ ਵੰਡੇ ਜਾਣਗੇ।

ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਸਾਡੇ ਵਾਰਡ ਪ੍ਰਧਾਨ,  ਬਲਾਕ ਪ੍ਰਧਾਨ ਜਾਂ ਮੁੱਖ ਦਫਤਰ ਵਿਖੇ ਆਪਣਾ ਨਾਮ ਦਰਜ਼ ਕਰਵਾਕੇ ਇਸ ਸਕੀਮ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਗੈਸ ਕੂਨੇਕਸ਼ਨ ਦੇ ਨਾਲ ਪਰਿਵਾਰ ਨੂੰ ਮੁਫ਼ਤ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ 2 ਸਿਲੰਡਰ, 1 ਚੁੱਲ੍ਹਾ, 1 ਰੈਗੂਲੇਟਰ ਅਤੇ 1 ਪਾਈਪ ਸ਼ਾਮਲ ਹਨ।

ਵਿਧਾਇਕ ਬੱਗਾ ਦੇ ਨਾਲ ਇੰਡੇਨ ਗੈਸ ਏਜੰਸੀ ਤੋਂ ਅਰੁਣ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਛਿੰਦਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਚੁਣਾਵੀ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਇੱਕ – ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਾਮ ਚਿਤਕਾਰਾ, ਮਹੇਸ਼ ਕੁਮਾਰ, ਪ੍ਰਦੀਪ ਮਲਹੋਤਰਾ ਅਤੇ ਜਤਿਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲਾਭਪਾਤਰੀ ਵੀ ਮੌਜੂਦ ਸਨ।

Facebook Comments

Trending