Connect with us

ਪੰਜਾਬੀ

ਸੀ-ਪਾਈਟ ਕੈਂਪ ਲੁਧਿਆਣਾ ਵਿਖੇ ਫੌਜ ਅਤੇ ਦਿੱਲੀ ਪੁਲਿਸ ਦੀ ਭਰਤੀ ਲਈ ਮੁਫਤ ਸਿਖਲਾਈ

Published

on

Free Training for Army and Delhi Police Recruitment at C-Pite Camp Ludhiana

ਸੀ-ਪਾਈਟ ਕੈਂਪ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ੍ਹਿਲੇ ਦੇ ਯੁਵਕਾਂ ਲਈ ਫੌਜ ਅਤੇ ਦਿੱਲੀ ਪੁਲਿਸ ਦੀ ਭਰਤੀ ਰੈਲੀ ਲਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸੀ-ਪਾਈਟ ਕੈਪ ਲੁਧਿਆਣਾ ਇੱਕ ਪੰਜਾਬ ਸਰਕਾਰ ਦਾ ਅਦਾਰਾ ਹੈ, ਜਿਸ ਵਿੱਚ ਲੁਧਿਆਣਾ ਜ੍ਹਿਲੇ ਦੇ ਯੁਵਕਾਂ ਲਈ ਪੰਜਾਬ ਸਰਕਾਰ ਦੁਆਰਾ ਮੁਫਤ ਫੌਜ ਅਤੇ ਦਿੱਲੀ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਸੁਰੂ ਕੀਤੀ ਜਾ ਰਹੀ ਹੈ।

ਸਿਖਲਾਈ ਲੈਣ ਦੇ ਚਾਹਵਾਨ ਯੁਵਕ ਸੀ-ਪਾਈਟ ਕੈਪ ਲੁਧਿਆਣਾ (ਗਿੱਲ ਰੋਡ ਆਈ.ਟੀ.ਆਈ. ਲੁਧਿਆਣਾ) ਵਿਖੇ ਸੰਪਰਕ ਕਰ ਸਕਦੇ ਹਨ। ਸਿਖਲਾਈ ਦੌਰਾਨ ਯੁਵਕਾਂ ਨੂੰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰਾਂ 78885-86296 ਅਤੇ 81988-00853 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Facebook Comments

Trending