ਪੰਜਾਬ ਨਿਊਜ਼

ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਤੇ ਮੁਫ਼ਤ ਦਸਤਾਰ ਕੈਂਪ ਲਗਾਇਆ

Published

on

ਲੁਧਿਆਣਾ : ਮਨੁੱਖੀ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਕੌਮੀ ਯੋਧੇ ਸੰਦੀਪ ਸਿੰਘ ਸਿੱਧੂ (ਦੀਪ ਸਿੱਧੂ) ਦੀ ਮਿੱਠੀ ਯਾਦ ਨੂੰ ਸਮਰਪਿਤ ਮਨੁਖਤਾ ਦੇ ਭਲੇ ਲਈ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇ. ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 506ਵਾਂ ਮਹਾਨ ਖ਼ੂਨਦਾਨ ਕੈਂਪ ਅਤੇ ਦਸਤਾਰਾਂ ਦਾ ਮੁਫ਼ਤ ਲੰਗਰ ਸ੍ਰੀ ਗੁਰੂ ਨਾਨਕ ਦੇਵ ਜੀ ਮਿਸ਼ਨ ਗੁਰਮਤਿ ਪ੍ਰਚਾਰ ਲਹਿਰ ਜੱਥਾ ਦਮਦਮੀ ਟਕਸਾਲ ਦੇ ਸਹਿਯੋਗ ਨਾਲ ਠੰਢਾ ਬੁਰਜ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਲਗਾਇਆ ਗਿਆ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਭਾਈ ਜਸਪਾਲ ਸਿੰਘ ਨੇ ਦੀਪ ਸਿੱਧੂ ਦੀ ਅੰਤਿਮ ਅਰਦਾਸ ‘ਤੇ ਵੱਡੀ ਗਿਣਤੀ ਵਿਚ ਪਹੁੰਚੇ ਨੌਜਵਾਨਾਂ ਨੂੰ ਦਾੜੀ-ਕੇਸ ਰੱਖਣ ਲਈ ਪ੍ਰੇਰਿਆ, ਜਿਸ ‘ਤੇ ਸੈਂਕੜੇ ਤੋਂ ਵੱਧ ਦਾੜੀ-ਕੇਸ ਰੱਖਣ ਦਾ ਪ੍ਰਣ ਕਰਨ ਵਾਲੇ ਨੌਜਵਾਨਾਂ ਨੂੰ ਮੁਫ਼ਤ ਦਸਤਾਰਾਂ ਸਜਾਈਆਂ।

ਇਸ ਮੌਕੇ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ ਕਿ ਕੈਂਪ ਦੌਰਾਨ ਅਦਾਕਾਰ ਰਣਬੀਰ ਬਾਠ ਸਮੇਤ ਵੱਡੀ ਗਿਣਤੀ ‘ਚ ਨੌਜਵਾਨਾਂ ਨੇ ਖ਼ੂਨਦਾਨ ਕੀਤਾ। ਰਘੂਨਾਥ ਅਤੇ ਪ੍ਰੀਤ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿੱਤਾ ਜਾਵੇਗਾ।

ਇਸ ਮੌਕੇ ‘ਤੇ ਗੀਤਕਾਰ ਸੋਨੀ ਮਾਨ, ਨਿਹੰਗ ਪ੍ਰਦੀਪ ਸਿੰਘ ਅਯਾਲੀ, ਭਾਈ ਪਰਮਜੀਤ ਸਿੰਘ ਅਕਾਲੀ, ਨਿਹੰਗ ਜਰਨੈਲ ਸਿੰਘ, ਪੰਥਕ ਕਵੀਸ਼ਰ ਭਾਈ ਮਨਜੀਤ ਸਿੰਘ ਬੁਟਾਹਰੀ, ਭਾਈ ਗੁਰਦਿਤ ਸਿੰਘ, ਭਾਈ ਗੌਬਿੰਦ ਸਿੰਘ, ਨਿਹੰਗ ਪ੍ਰੇਮ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਜਤਿੰਦਰ ਸਿੰਘ ਹੈਪੀ, ਚਰਨਜੀਤ ਸਿੰਘ ਯੂਨਾਟਿਡ ਸਿਖ, ਭਾਈ ਬਲਵਿੰਦਰ ਸਿੰਘ ਕੁਲਾਰ, ਨਿਹੰਗ ਪ੍ਰਗਟ ਸਿੰਘ ਸੰਧੂ, ਰਾਣਾ ਫੁਲਾਂਵਾਲ ਆਦਿ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.