ਅਪਰਾਧ

ਮਾਲਕਾਂ ਦੀ ਲੱਖਾਂ ਦੀ ਨਕਦੀ ਲੈ ਕੇ ਫਰਾਰ ਹੋਇਆ ਨੌਕਰ ਗਿ੍ਫ਼ਤਾਰ

Published

on

ਲੁਧਿਆਣਾ : ਮਾਲਕਾਂ ਦੀ ਇਕ ਲੱਖ ਦੀ ਨਗਦੀ ਚੋਰੀ ਕਰਕੇ ਫਰਾਰ ਹੋਏ ਨੌਕਰ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੁਮੰਤ ਸੂਦ ਪੁੱਤਰ ਸੁਭਾਸ਼ ਸੂਦ ਵਾਸੀ ਮਾਡਲ ਗ੍ਰਾਮ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਦੀਪਕ ਮਿੱਤਲ ਵਾਸੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਕੂਚਾ ਨੰਬਰ 5 ‘ਚ ਡਿਪਾਰਟਮੈਂਟਲ ਸਟੋਰ ਹੈ ਤੇ ਬੀਤੇ ਦਿਨ ਉਕਤ ਕਥਿਤ ਦੋਸ਼ੀ ਉਸ ਦੀ ਸਟੋਰ ਦੇ ਤਾਲੇ ਤੋੜ ਕੇ ਦੁਕਾਨ ‘ਚ ਪਈ ਇਕ ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਿਆ ਸੀ। ਪੁਲਿਸ ਵਲੋਂ ਸੂਚਨਾ ਮਿਲਦਿਆਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਦੀਪਕ ਮਿੱਤਲ ਨੂੰ ਗਿ੍ਫ਼ਤਾਰ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.