Connect with us

ਅਪਰਾਧ

ਮਾਲਕਾਂ ਦਾ ਲੱਖਾਂ ਦਾ ਸਾਮਾਨ ਚੋਰੀ ਕਰ ਕੇ ਫ਼ਰਾਰ ਹੋਏ ਨੌਕਰ ਗਿ੍ਫ਼ਤਾਰ

Published

on

Fugitive slaves arrested after stealing millions of goods from their masters

ਲੁਧਿਆਣਾ : ਪੁਲਿਸ ਨੇ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋਏ ਨੌਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਚੋਰੀਸ਼ੁਦਾ ਸਾਮਾਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮਿਲਰਗੰਜ ਦੇ ਰਹਿਣ ਵਾਲੇ ਵਪਾਰੀ ਰਾਹੁਲ ਦੀ ਸ਼ਿਕਾਇਤ ‘ਤੇ ਸਿਦਕ ਆਲਮ ਵਾਸੀ ਮਿਲਰਗੰਜ ਨੂੰ ਗਿ੍ਫ਼ਤਾਰ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਨਿਟਵੇਅਰ ਇੰਡਸਟਰੀ ਨਾਮ ਦੀ ਫੈਕਟਰੀ ਮੁਰਾਦਪੁਰਾ ਮਿੱਲਰਗੰਜ ਵਿਚ ਸਥਿਤ ਹੈ ਜਿੱਥੇ ਕਿ ਉਕਤ ਕਥਿਤ ਦੋਸ਼ੀ ਦੋ ਸਾਲ ਤੋਂ ਨੌਕਰੀ ਕਰ ਰਿਹਾ ਸੀ। ਉਸ ਨੇ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕੁਝ ਦਿਨਾਂ ਤੋਂ ਫੈਕਟਰੀ ‘ਚੋਂ ਮਾਲ ਚੋਰੀ ਕਰਕੇ ਅੱਗੇ ਵੇਚ ਦਿੰਦਾ ਸੀ। ਪੁਲਿਸ ਵਲੋਂ ਉਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਚੋਰੀਸ਼ੁਦਾ ਸਾਮਾਨ ਬਰਾਮਦ ਕੀਤਾ ਹੈ, ਉਸ ਖਿਲਾਫ਼ ਕੇਸ ਦਰਜ ਕਰ ਲਿਆ ਹੈ।

ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਪੰਕਜ ਕੁਮਾਰ ਪੁੱਤਰ ਦਵਿੰਦਰ ਸਿੰਘ ਵਾਸੀ ਮਿਲਰਗੰਜ ਤੇ ਰੋਬਨ ਅਲੀ ਵਾਸੀ ਬੰਗਾਲ ਖਿਲਾਫ਼ ਕੇਸ ਦਰਜ ਕਰਕੇ ਦਵਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਵੀ ਉਕਤ ਕਥਿਤ ਦੋਸ਼ੀਆਂ ‘ਤੇ ਉਸ ਦੀ ਫੈਕਟਰੀ ਵਿਚੋਂ ਸਾਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ।

Facebook Comments

Trending