ਪੰਜਾਬੀ
ਅਕਾਲੀ-ਬਸਪਾ ਉਮੀਦਵਾਰ ਹਰੀਸ਼ ਰਾਏ ਢਾਂਡਾ ਨੂੰ ਭਰਵਾਂ ਹੁੰਗਾਰਾ
Published
3 years agoon

ਲੁਧਿਆਣਾ : ਹਲਕਾ ਆਤਮ ਨਗਰ ਤੋਂ ਅਕਾਲੀ ਬਸਪਾ ਉਮੀਦਵਾਰ ਸ੍ਰੀ ਹਰੀਸ਼ ਰਾਏ ਢਾਂਡਾ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸ੍ਰੀ ਢਾਂਡਾ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਲੋਕਾਂ ਵਲੋਂ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ।
ਸਥਾਨਕ ਮਾਡਲ ਟਾਊਨ ਐਕਸਟੈਂਸ਼ਨ ਵਿਚ ਅਕਾਲੀ-ਬਸਪਾ ਉਮੀਦਵਾਰ ਹਰੀਸ਼ ਰਾਏ ਢਾਂਡਾ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਸੇਵਾ-ਮੁਕਤ ਜੱਜ ਜਸਪਾਲ ਸਿੰਘ ਚੁੱਘ ਦੇ ਘਰ ਮੀਟਿੰਗ ਹੋਈ, ਜਿਸ ਵਿਚ ਭਾਰੀ ਗਿਣਤੀ ਵਿਚ ਇਲਾਕਾ ਦੇ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਗੁਰਪਰਗਟ ਸਿੰਘ ਕਾਹਲੋਂ, ਹਰਪ੍ਰੀਤ ਸਿੰਘ ਐਡਵੋਕੇਟ, ਐਮ.ਪੀ. ਸਿੰਘ ਭਾਟੀਆ, ਐਡਵੋਕੇਟ ਸੰਜੀਵ ਕੁਮਾਰ ਮਲਹੋਤਰਾ, ਮਨਦੀਪ ਸਿੰਘ ਰਾਜਾ ਚਾਵਲਾ, ਮਾਨਿਕ, ਗੁਰਦੀਪ ਸਿੰਘ ਸੋਨੀ, ਕਰਨ ਆਦਿ ਹਾਜ਼ਰ ਸਨ।
ਸਥਾਨਕ ਗਿੱਲ ਰੋਡ ‘ਤੇ ਅਕਾਲੀ ਦਲ ਜਨਰਲ ਕੌਂਸਲ ਦੇ ਮੈਂਬਰ ਤਜਿੰਦਰ ਸਿੰਘ ਸ਼ੰਟੀ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ। ਇਸ ਮੌਕੇ ਵਿਪਨ ਸੂਦ ਕਾਕਾ, ਡਾ. ਸੁਖਦੇਵ. ਗੁਰਚਰਨ ਸਿੰਘ ਨਾਟੀ. ਸੁਰਿੰਦਰ ਸਿੰਘ ਮਲਿਕ, ਸੁਰਿੰਦਰ ਸੈਣੀ, ਜਗਜੀਤ ਸਿੰਘ ਬੇਦੀ, ਮਨਿੰਦਰ, ਗੋਲਡੀ, ਰਵਿੰਦਰ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਕਰਮਜੀਤ ਸਿੰਘ, ਅਮਨਦੀਪ ਉਪਲ, ਰੋਹਿਤ ਕਪੂਰ, ਵਿਸ਼ਾਲ, ਪੰਮ ਜੁਨੇਜਾ, ਨਿਖਿਲ ਬਾਂਸਲ, ਲੱਕੀ, ਪੁਨੀਤ ਬਜਾਜ, ਗੁਰਭੇਜ, ਵਿੱਕੀ, ਅਜੈ ਸ਼ਰਮਾ, ਰੋਹਿਤ ਕਪੂਰ ਆਦਿ ਹਾਜ਼ਰ ਸਨ।
ਸਥਾਨਕ ਦੁੱਗਰੀ ਵਿਚ ਸੀ.ਆਰ.ਪੀ.ਐਫ਼. ਕਾਲੋਨੀ ਵਿਚ ਵੀ ਸ੍ਰੀ ਢਾਂਡਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਬੇਨਤੀ ਕੀਤੀ ਗਈ। ਇਸ ਮੌਕੇ ਕਾਲੋਨੀ ਦੇ ਲੋਕਾਂ ਵਲੋਂ ਸ੍ਰੀ ਢਾਂਡਾ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਗਿਆ।
You may like
-
ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ‘ਚ ਤਿੰਨ ਹੋਰ ਨਵੇਂ ਕਲੀਨਕਾਂ ਦਾ ਉਦਘਾਟਨ
-
ਬਰਸਾਤ ਦੌਰਾਨ ਵਿਧਾਇਕ ਛੀਨਾ ਹਲਕੇ ਦੇ ਨਿਕਾਸੀ ਪ੍ਰਬੰਧਾਂ ਦੀ ਚੈਕਿੰਗ ‘ਤੇ
-
ਹਲਕਾ ਪੱਛਮੀ ‘ਚ ਕ੍ਰਿਕਟ ਟੂਰਨਾਮੈਂਟ ਆਯੋਜਿਤ, ਜੇਤੂ ਟੀਮਾਂ ਨੂੰ ਇਨਾਮ ਵੀ ਵੰਡੇ
-
ਵਿਧਾਇਕ ਗੋਗੀ ਵੱਲੋਂ ‘ਮੇਰਾ ਸ਼ਹਿਰ ਮੇਰਾ ਮਾਣ’ ਤਹਿਤ ਵਾਰਡ ਨੰਬਰ 81 ‘ਚ ਚਲਾਇਆ ਸਫਾਈ ਅਭਿਆਨ
-
‘ਮੇਰਾ ਸ਼ਹਿਰ ਮੇਰਾ ਮਾਣ ਸਪੈਸ਼ਲ ਸਫਾਈ ਅਭਿਆਨ’ ਤਹਿਤ ਹਲਕਾ ਪੱਛਮੀ ‘ਚ ਚਲਾਇਆ ਸਫਾਈ ਅਭਿਆਨ
-
ਨਿਊ ਪੰਜਾਬ ਮਾਤਾ ਨਗਰ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ – ਵਿਧਾਇਕ ਗੋਗੀ