Connect with us

ਪੰਜਾਬੀ

 ਪਾਰਕਾਂ ਦੇ ਸੁੰਦਰੀਕਰਨ ਲਈ ਪਾਰਕ ਪ੍ਰਬੰਧਕ ਕਮੇਟੀਆਂ ਨੂੰ ਮੁਹੱਈਆ ਕਰਵਾਏ ਜਾਣਗੇ ਫੰਡ – ਆਸ਼ੂ

Published

on

Funds will be provided to the park management committees for beautification of parks - Ashu

ਲੁਧਿਆਣਾ :  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੁਧਿਆਣਾ (ਪੱਛਮੀ) ਖੇਤਰ ਵਿੱਚ ਪਾਰਕਾਂ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਲਈ ਪਾਰਕਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਪੰਜਾਬ ਸਰਕਾਰ ਦੇ ਪੰਜਾਬ ਨਿਰਮਾਣ ਪ੍ਰੋਗਰਾਮ  ਤਹਿਤ ਫੰਡ ਮੁਹੱਈਆ ਕਰਵਾਏ ਜਾਣਗੇ।

ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ.ਬਲਜਿੰਦਰ ਸਿੰਘ ਬੰਟੀ ਅਤੇ ਸ੍ਰੀ ਦਿਲਰਾਜ ਸਿੰਘ ਸਮੇਤ ਵਾਰਡ 67, 68 ਅਤੇ 70 ਦੀਆਂ ਵੱਖ-ਵੱਖ ਪਾਰਕ ਮੈਨੇਜਮੈਂਟ ਕਮੇਟੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਲੁਧਿਆਣਾ (ਪੱਛਮੀ) ਹਲਕੇ ਵਿੱਚ ਕਈ ਨਵੀਆਂ ਗ੍ਰੀਨ ਬੈਲਟਾਂ ਵਿਕਸਤ ਕਰਨ, ਸਿੱਧਵਾਂ ਵਾਟਰ ਫਰੰਟ ਪ੍ਰਾਜੈਕਟ ਅਤੇ ਪਾਰਕਾਂ ਦੇ ਨਿਰਮਾਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਸਰਕਾਰੀ ਫੰਡਾਂ ਦੀ ਸੁਚੱਜੀ  ਵਰਤੋਂ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਇੱਕ-ਇੱਕ ਪੈਸਾ ਸਹੀ ਦਿਸ਼ਾ ਵਿੱਚ ਖਰਚਿਆ ਜਾਵੇ।

Facebook Comments

Advertisement

Trending