Connect with us

ਪੰਜਾਬ ਨਿਊਜ਼

ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰ ਟੀਨੂੰ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖਲ

Published

on

ਬਠਿੰਡਾ: ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਅਹਿਮ ਕੜੀ ਮੰਨੇ ਜਾਂਦੇ ਖਤਰਨਾਕ ਗੈਂਗਸਟਰ ਦੀਪਕ ਟੀਨੂੰ ਦੀ ਸਿਹਤ ਵਿਗੜ ਗਈ ਹੈ, ਜਿਸ ਕਾਰਨ ਗੈਂਗਸਟਰ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਟੀਨੂੰ ਦੇ ਗੋਡਿਆਂ ਅਤੇ ਦੰਦਾਂ ‘ਚ ਦਰਦ ਹੋ ਰਿਹਾ ਹੈ, ਜਿਸ ਕਾਰਨ ਉਸ ਨੂੰ ਸਖਤ ਸੁਰੱਖਿਆ ਹੇਠ ਹਸਪਤਾਲ ਲਿਆਂਦਾ ਗਿਆ ਹੈ। ਗੈਂਗਸਟਰ ਦੀਪਕ ਟੀਨੂੰ ਨੂੰ ਡਾਕਟਰਾਂ ਵੱਲੋਂ ਚੈਕਅੱਪ ਤੋਂ ਬਾਅਦ ਵਾਪਸ ਜੇਲ੍ਹ ਲਿਆਂਦਾ ਗਿਆ।

ਸਰਕਾਰੀ ਹਸਪਤਾਲ ਵਿੱਚ ਮੌਜੂਦ ਡਾਕਟਰ ਅਨੁਸਾਰ ਗੈਂਗਸਟਰ ਦੀਪਕ ਟੀਨੂੰ ਪੁਰਾਣੀ ਸੱਟ ਕਾਰਨ ਗੋਡਿਆਂ ਵਿੱਚ ਦਰਦ ਤੋਂ ਪੀੜਤ ਹੈ। ਇਸ ਤੋਂ ਪਹਿਲਾਂ ਵੀ ਉਹ ਜੇਲ੍ਹ ਜਾ ਕੇ ਦੀਪਕ ਟੀਨੂੰ ਦਾ ਚੈਕਅੱਪ ਕਰਵਾ ਚੁੱਕਾ ਹੈ। ਅੱਜ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਜਿੱਥੇ ਗੈਂਗਸਟਰ ਦੀਪਕ ਟੀਨੂੰ ਦਾ ਐਕਸਰੇ ਵੀ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੂੰ ਗੈਂਗਸਟਰ ਦੀਪਕ ਟੀਨੂੰ ਦੇ ਗੋਡੇ ਦੀ ਐਮਆਰਆਈ ਕਰਵਾਉਣ ਲਈ ਵੀ ਲਿਖਿਆ ਗਿਆ ਹੈ।

Facebook Comments

Trending