Connect with us

ਖੇਡਾਂ

ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ‘ਚ GCG ਦੀਆਂ ਖਿਡਾਰਨਾਂ ਨੇ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ

Published

on

GCG in Punjab State Swimming Championship The female students won silver and bronze medals

ਲੁਧਿਆਣਾ :ਮੋਹਾਲੀ ਵਿਖੇ ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ.ਕਾਮ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਕ੍ਰਿਤੀ ਸ਼ਰਮਾ ਨੇ 3 ਚਾਂਦੀ ਅਤੇ 4 ਕਾਂਸੀ ਦੇ ਤਗਮੇ ਅਤੇ ਆਸਥਾ ਸ਼ਰਮਾ ਨੇ 3 ਕਾਂਸੀ ਦੇ ਤਗਮੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥੀਆਂ ਅਤੇ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਸ੍ਰੀਮਤੀ ਨਿਵੇਦਿਤਾ ਸ਼ਰਮਾ ਅਤੇ ਫੈਕਲਟੀ ਮੈਂਬਰਾਂ ਸ੍ਰੀ ਜੈ ਕੁਮਾਰ ਅਤੇ ਸ੍ਰੀ ਜਗਦੀਪ ਸਿੰਘ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਸ਼ਾਨਦਾਰ ਪ੍ਰਾਪਤੀਆਂ ਕਰਨ ਲਈ ਅਸ਼ੀਰਵਾਦ ਦਿੱਤਾ।

Facebook Comments

Trending