Connect with us

ਪੰਜਾਬੀ

ਜੀ.ਸੀ.ਜੀ ਦੀ ਵਿਦਿਆਰਥਣ ਨੇ ਬੀ.ਐਸ.ਸੀ ਦੀ ਪ੍ਰੀਖਿਆ ਵਿੱਚ ਹਾਸਲ ਕੀਤੀ ਪਹਿਲੀ ਪੁਜ਼ੀਸ਼ਨ

Published

on

GCG student secured first position in B.Sc examination

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ.ਐਸ.ਸੀ. ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਬੀ.ਐਸ.ਸੀ. ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਵਿੱਚੋਂ ਕਾਲਜ ਦੀਆਂ ਵਿਦਿਆਰਥਣਾਂ ਨੇ 06 ਯੂਨੀਵਰਸਿਟੀ ਪੁਜੀਸ਼ਨਾਂ ਹਾਸਲ ਕੀਤੀਆਂ। ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਅਰਸ਼ਾ 96.70%, ਚੌਥਾ ਸਥਾਨ ਸਾਕਸ਼ੀ 95.75%, ਪੰਜਵਾ ਸਥਾਨ ਸੁਪ੍ਰਿਆ ਗਰੋਵਰ, ਪੰਜਵਾ ਸਥਾਨ ਨਕੀਤਿਕਾ, ਸੱਤਵਾਂ ਸਥਾਨ ਗੁਰਲੀਨ ਕੌਰ, ਦੱਸਵਾ ਸਥਾਨ ਨਵਪ੍ਰੀਤ ਕੌਰ ਨੇ ਹਾਸਲ ਕੀਤਾ।

ਵਿਦਿਆਰਥਣਾਂ ਦੀ ਇਸ ਪ੍ਰਾਪਤੀ ਉੱਤੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥਣਾਂ ਅਤੇ ਸਾਇੰਸ ਵਿਭਾਗ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਇਮਤਿਹਾਨਾਂ ਵਿੱਚ ਵੀ ਵਿਦਿਆਰਥਣਾਂ ਚੰਗੀਆਂ ਉਪਲਬਧੀਆਂ ਹਾਸਲ ਕਰਨਗੀਆਂ। ਉਹਨਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਉਪਲਬਧੀ ਦਾ ਸਿਹਰਾ ਉਹਨਾਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੇ ਸਿਰ ਬੱਝਦਾ ਹੈ।

Facebook Comments

Trending