Connect with us

ਪੰਜਾਬੀ

ਜ਼ੋਨਲ ਯੂਥ ਫੈਸਟੀਵਲ ਵਿੱਚ ਜੀਸੀਜੀ ਨੇ ਜਿੱਤੀ ਫਸਟ ਰਨਰਅੱਪ ਟਰਾਫੀ

Published

on

GCG won the first runner-up trophy in the Zonal Youth Festival

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਨੇ ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਵਿਖੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਵਿੱਚ ਫਸਟ ਰਨਰਅੱਪ ਟਰਾਫੀ ਜਿੱਤ ਕੇ ਸੱਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿੱਚ ਆਪਣੀ ਸ਼ਾਨਦਾਰ ਦੌੜ ਜਾਰੀ ਰੱਖੀ। ਕਾਲਜ ਦੀਆਂ ਵਿਦਿਆਰਥਣਾਂ ਨੇ ਯੂਥ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਨੇ 16 ਈਵੈਂਟਾਂ ਵਿੱਚ ਪਹਿਲਾ, 10 ਈਵੈਂਟਾਂ ਵਿੱਚ ਦੂਜਾ ਅਤੇ 13 ਈਵੈਂਟਾਂ ਵਿੱਚ ਤੀਜਾ ਇਨਾਮ ਜਿੱਤਿਆ ਹੈ।

ਕਾਲਜ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੁਵਕ ਮੇਲੇ ਵਿਦਿਆਰਥਣਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥਣਾਂ ਦੇ ਹੁਨਰ ਨੂੰ ਨਿਖਾਰਨ ਵਿੱਚ ਸਹਾਈ ਹੁµਦੇ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਜੋਸ਼ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Facebook Comments

Trending