Connect with us

ਪੰਜਾਬੀ

ਜਨਰਲ ਅਬਜ਼ਰਵਰ ਅੰਨਾਵੀ ਦਿਨੇਸ਼ ਕੁਮਾਰ ਵੱਲੋਂ ਵੱਖ-ਵੱਖ ਚੋਣ ਟ੍ਰੇਨਿੰਗ ਸਥਾਨਾਂ ਦਾ ਦੌਰਾ

Published

on

General Observer Annavi Dinesh Kumar visits various election training venues

ਖੰਨਾ/ਲੁਧਿਆਣਾ   :   ਸਮਰਾਲਾ, ਖੰਨਾ ਅਤੇ ਪਾਇਲ ਹਲਕਿਆਂ ਦੇ ਜਨਰਲ ਅਬਜ਼ਰਵਰ ਸ੍ਰੀ ਅੰਨਾਵੀ ਦਿਨੇਸ਼ ਕੁਮਾਰ ਆਈ.ਏ.ਐਸ ਨੇ ਅੱਜ ਸਮਰਾਲਾ, ਖੰਨਾ ਅਤੇ ਪਾਇਲ ਹਲਕੇ ਦੇ ਕਈ ਚੋਣ ਟ੍ਰੇਨਿੰਗ ਸਥਾਨਾਂ ਦਾ ਦੌਰਾ ਕੀਤਾ ਅਤੇ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਬਾਅਦ ਵਿੱਚ ਉਨ੍ਹਾਂ ਇਨ੍ਹਾਂ ਖੇਤਰਾਂ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਟ੍ਰੇਨਿੰਗ ਦਾ ਨਿਰੀਖਣ ਵੀ ਕੀਤਾ। ਸ੍ਰੀ ਅੰਨਾਵੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ, ਉਮੀਦਵਾਰ ਜਾਂ ਕਿਸੇ ਰਾਜਨੀਤਿਕ ਪਾਰਟੀ ਦੇ ਨੁਮਾਇੰਦੇ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ 73470-90726 ਜਾਂ ਉਨ੍ਹਾਂ ਦੇ ਲਾਇਜ਼ਨ ਅਫ਼ਸਰ ਸ੍ਰੀ ਮੋਤੀ ਖਾਨ ਈ.ਟੀ.ਓ ਨਾਲ ਮੋਬਾਇਲ ਨੰਬਰ 88377-43026 ‘ਤੇ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਨ੍ਹਾਂ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਮਾਹੌਲ ਵਿੱਚ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ‘ਤੇ ਸੰਭਾਵਿਤ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣ।

Facebook Comments

Trending