ਪੰਜਾਬ ਨਿਊਜ਼

ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦਾ ਐਲਾਨ

Published

on

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੁੱਖ ਦਫਤਰ ਵਿਖੇ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਹਾਲਾਂਕਿ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਣੇ ਰਹਿਣਗੇ।

ਗਿਆਨੀ ਰਘਬੀਰ ਸਿੰਘ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ। ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਹੈ। ਜਥੇਦਾਰ ਸੁਲਤਾਨ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਸ ਸਮੇਂ ਵਿਦੇਸ਼ ਦੌਰੇ ‘ਤੇ ਹਨ, ਜੋ 17 ਜੂਨ ਨੂੰ ਵਾਪਸ ਆਉਣਗੇ।

ਇੱਥੇ ਇਹ ਵੀ ਦਸਣਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਆਪ ਆਗੂ ਰਾਘਵ ਚੱਢਾ ਦੀ ਮੰਗਣੀ ਵਿਚ ਸ਼ਾਮਲ ਹੋਣ ਦੇ ਵਿਵਾਦ ਨੂੰ ਸ਼੍ਰੋਮਣੀ ਕਮੇਟੀ ਨੇ ਵਿਚਾਰ ਅਧੀਨ ਰੱਖਿਆ ਸੀ। 6 ਜੂਨ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਕਾਰਾਂ ਤੋਂ ਆਸ ਨਾ ਰੱਖਦਿਆਂ ਅਪੀਲ ਨਾ ਕਰਨ ਦਾ ਕੌਮ ਨੂੰ ਸੰਦੇਸ਼ ੁਦੱਤਾ ਸੀ, ਜਿਸ ਤੋਂ ਬਾਅਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਜਥੇਦਾਰ ਖਿਲ਼ਾਫ ਸਖਤ ਟਿੱਪਣੀ ਵੀ ਕੀਤੀ ਗਈ ਸੀ।

ਹੁਣ 2015 ਵਿਚ ਹੋਏ ਸਰਬੱਤ ਖਾਲਸਾ ਨਾਮੀਂ ਇਕੱਠ ਵਿਚ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਸੰਧੀ ਕਰਨ ਸਬੰਧੀ 12 ਜੂਨ ਨੂੰ ਲਿਖਤੀ ਪ੍ਰਸਤਾਵ ਵੀ ਦਿੱਤਾ ਹੈ। ਇਥੇ ਇਹ ਵੀ ਦਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਬਤੌਰ ਜਥੇਦਾਰ ਅਪ੍ਰੈਲ 2017 ਵਿਚ ਲਗਾਇਆ ਸੀ ਅਤੇ ਇਸ ਦੇ ਅਕਤੂਬਰ 2018 ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਜੋਂ ਵਾਧੂ ਸੇਵਾਵਾਂ ਸੋਂਪੀਆਂ ਸਨ।

Facebook Comments

Trending

Copyright © 2020 Ludhiana Live Media - All Rights Reserved.