ਪਾਲੀਵੁੱਡ

14 ਜੂਨ ਨੂੰ ਇਨ੍ਹਾਂ ਕਲਾਕਾਰਾਂ ਨਾਲ ਦਿੱਲੀ ਦੇ ਵੇਗਸ ਮਾਲ ਦਵਾਰਕਾ ਪਹੁੰਚ ਰਹੇ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ

Published

on

ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਇਨ੍ਹੀਂ ਦਿਨੀਂ ਖ਼ੂਬ ਚਰਚਾ ’ਚ ਹੈ। ਇਹ ਫ਼ਿਲਮ ਇਸੇ ਮਹੀਨੇ 29 ਤਾਰੀਖ਼ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦੀ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀ ਹੈ। ਪ੍ਰਮੋਸ਼ਨ ਦੇ ਸਿਲਸਿਲੇ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ 14 ਜੂਨ ਨੂੰ ਦਿੱਲੀ ਦੇ ਵੇਗਸ ਮਾਲ ਦਵਾਰਕਾ ਵਿਖੇ ਪਹੁੰਚ ਰਹੇ ਹਨ। ‘ਕੈਰੀ ਆਨ ਜੱਟਾ ਦਿੱਲੀ ਨਾਈਟਸ’ ਦੇ ਇਸ ਪ੍ਰੋਗਰਾਮ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਤੋਂ ਇਲਾਵਾ ਫਾਜ਼ਿਲਪੁਰੀਆ, ਹਸ਼ਮਤ ਸੁਲਤਾਨਾ ਤੇ ਵੀਰ ਸੰਧੂ ਵੀ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ।

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਤੋਂ ਇਲਾਵਾ ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਵੀ ਅਹਿਮ ਕਿਰਦਾਰ ਨਿਭਾਅ ਰਹੇ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ।

 

Facebook Comments

Trending

Copyright © 2020 Ludhiana Live Media - All Rights Reserved.