ਪੰਜਾਬੀ

ਗਲਾਡਾ ਨੇ ਰਾਹੋਂ ਰੋਡ ‘ਤੇ ਬਣ ਰਹੀਆਂ 23 ਅਣਅਧਿਕਾਰਤ ਕਾਲੋਨੀਆਂ ਖ਼ਿਲਾਫ ਕੀਤੀ ਕਾਰਵਾਈ

Published

on

ਲੁਧਿਆਣਾ : ਗਲਾਡਾ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਕਲੋਨੀਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਰਾਹੋਂ ਰੋਡ ਦੇ 8 ਪਿੰਡਾਂ ਵਿਚ ਬਿਨ੍ਹਾਂ ਮਨਜੂਰੀ ਬਣ ਰਹੀਆਂ 23 ਕਲੋਨੀਆਂ ਲੋਕਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਢਾਹ ਦਿੱਤੀਆਂ।

ਗਲਾਡਾ ਦੇ ਅਸਟੇਟ ਅਫਸਰ ਪ੍ਰੀਤਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ (ਆਈ.ਏ.ਐਮ.) ਤੇ ਵਧੀਕ ਮੁੱਖ ਪ੍ਰਸ਼ਾਸਕ ਮੈਡਮ ਸ਼ਿਖਾ ਭਗਤ ਦੇ ਨਿਰਦੇਸ਼ਾਂ ‘ਤੇ ਗੈਰਕਾਨੂੰਨੀ ਕਲੋਨੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਰਾਹੋਂ ਰੋਡ ਦੇ ਪਿੰਡ ਨੂਰਵਾਲਾ, ਢੇਰੀ, ਬਾਜੜਾ, ਮਾਂਗਟ, ਕੁਨੀਜਾ, ਸੁਜਾਤਵਾਲ, ਕਾਸਾਬਾਦ, ਗੌਂਸਗੜ੍ਹ ਵਿਚ ਬਿਨ੍ਹਾਂ ਮਨਜ਼ੂਰੀ ਵਿਕਸਤ ਕੀਤੀਆਂ ਜਾ ਰਹੀਆਂ 23 ਕਲੋਨੀਆਂ ਦੀਆਂ ਸੜਕਾਂ, ਸੀਵਰੇਜ ਮੇਨਹੋਲ, ਸਟਰੀਟ ਲਾਈਟ ਲਈ ਲਗਾਏ ਖੰਭੇ ਪੁੱਟ ਦਿੱਤੇ।

ਉਨ੍ਹਾਂ ਦੱਸਿਆ ਕਿ ਅਣਅਧਿਕਾਰਤ ਕਲੋਨੀਆਂ ਵਿਚ ਹੋ ਰਹੀਆਂ ਗੈਰਕਾਨੂੰਨੀ ਉਸਾਰੀਆਂ ਵੀ ਢਾਹ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅਣਅਧਿਕਾਰਤ ਕਲੋਨੀਆਂ ‘ਚ ਗਲਾਡਾ ਵਲੋਂ ਨੋਟਿਸ ਬੋਰਡ ਲਗਾਏ ਜਾ ਰਹੇ ਹਨ ਕਿ ਇਹ ਕਲੋਨੀ ਗੈਰਕਾਨੂੰਨੀ ਹੈ। ਇਥੇ ਕਿਸੇ ਵੀ ਸਰਕਾਰੀ ਮਹਿਕਮੇ ਵਲੋਂ ਬੁਨਿਆਦੀ ਸਹੂਲਤਾਂ ਨਹੀਂ ਮੁਹੱਈਆ ਕਰਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਨਿੱਜੀ ਕਲੋਨੀ ਵਿਚ ਪਲਾਟ ਖਰੀਦਣ ਤੋਂ ਪਹਿਲਾਂ ਯਕੀਨੀ ਬਣਾ ਲਿਆ ਜਾਵੇ ਕਿ ਕਾਨੂੰਨੀ ਮਨਜ਼ੂਰਸ਼ੁਦਾ ਹੈ ਜਾਂ ਨਹੀਂ ਹੈ।

ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਨੇ ਗਲਾਡਾ ਵਲੋਂ ਰਾਹੋਂ ਰੋਡ ‘ਤੇ 23 ਕਲੋਨੀਆਂ ਵਿਰੁੱਧ ਕੀਤੀ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਐਸੋਸੀਏਸ਼ਨ ਦਾ ਵਫਦ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਸੀ ਅਤੇ ਕਲੋਨਾਈਜ਼ਰ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਾਇਆ ਸੀ।

Facebook Comments

Trending

Copyright © 2020 Ludhiana Live Media - All Rights Reserved.