ਪੰਜਾਬ ਨਿਊਜ਼

ਬੀਐੱਡ ਕੋਰਸ ਵਿੱਚ ਦਾਖ਼ਲਿਆਂ ਲਈ ਜੀਐੱਨਡੀਯੂ ਲਵੇਗੀ ਦਾਖ਼ਲਾ ਪ੍ਰੀਖਿਆ

Published

on

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਐਜੂਕੇਸ਼ਨ ਕਾਲਜਾਂ ਵਿੱਚ ਸੈਸ਼ਨ 2023-24 ਲਈ ਬੀਐੱਡ ਕੋਰਸ ਲਈ ਸਾਂਝੀ ਦਾਖਲਾ ਪ੍ਰੀਖਿਆ (ਸੀਈਟੀ) ਅਤੇ ਕੌਂਸਲਿੰਗ ਕਰਵਾਉਣ ਲਈ ਜ਼ਿੰਮੇਵਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ,ਅੰਮ੍ਰਿਤਸਰ ਨੂੰ ਦਿੱਤੀ ਗਈ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਬੀਐੱਡ ਸਾਂਝੀ ਦਾਖਲਾ ਪ੍ਰੀਖਿਆ (ਸੀਈਟੀ) ਅਤੇ ਸੈਂਟਰਲਾਈਜ਼ ਕੌਂਸਲਿੰਗ ਨੂੰ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਮਿਤ ਕੌਟਸ ਨੂੰ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਹੈ।

ਡਾ. ਕੌਟਸ ਨੇ ਦੱਸਿਆ ਕਿ ਇਹ ਸਾਂਝੇ ਦਾਖਲਿਆਂ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸਬੰਧਤ ਸਰਕਾਰੀ, ਸਰਕਾਰੀ ਏਡਿਡ ਅਤੇ ਪ੍ਰਾਈਵੇਟ ਸੈਲਫ ਫਾਈਨਾਂਸ ਕਾਲਜਾਂ ਵਿਚ ਦਾਖਲੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਬੀਐੱਡ ਦਾਖਲਾ ਪੋਰਟਲ 5 ਜੂਨ ਤੋਂ ਸ਼ੁਰੂ ਹੋ ਜਾਵੇਗਾ ਅਤੇ ਵੱਖ-ਵੱਖ ਯੂਨੀਵਰਸਿਟੀਆਂ ਨਾਲ ਸਬੰਧਤ ਸਾਰੇ ਮਾਨਤਾ ਪ੍ਰਾਪਤ ਕਾਲਜਾਂ ਨੂੰ ਪੋਰਟਲ ਤੋਂ ਲਾਜ਼ਮੀ ਪ੍ਰੋਫਾਰਮਾ ਡਾਊਨਲੋਡ ਕਰਨਾ ਹੋਵੇਗਾ ਅਤੇ ਸਹੀ ਢੰਗ ਨਾਲ ਭਰਿਆ ਪ੍ਰੋਫਾਰਮਾ ਯੂਨੀਵਰਸਿਟੀ ਦੇ ਡੀਨ, ਕਾਲਜ ਵਿਕਾਸ ਕੌਂਸਲ ਦੁਆਰਾ ਦਸਤਖਤ ਕਰਨ ਉਪਰੰਤ ਈਮੇਲ ਕੀਤਾ ਜਾਣਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਸਬੰਧਤ ਕਾਲਜ ਵੱਲੋਂ ਪ੍ਰੋਫਾਰਮੇ ਦੀ ਦਸਤਾਵੇਜ਼ ਰੂਪ ਵਿਚ ਕਾਪੀ 19 ਜੂਨ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਜਮ੍ਹਾਂ ਕਰਵਾਉਣਾ ਵੀ ਲਾਜ਼ਮੀ ਹੋਵੇਗਾ। ਉਮੀਦਵਾਰਾਂ ਨੂੰ ਦਾਖਲਾ ਪੋਰਟਲ ’ਤੇ ਰਜਿਸਟਰ, ਅਪਲਾਈ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਟੀਚਾ ਹੈ ਕਿ ਕੌਂਸਲਿੰਗ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਉਪਰੰਤ ਸਤੰਬਰ ਦੇ ਅੱਧ ਤੱਕ ਸੈਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.