ਪੰਜਾਬੀ

ਵੈਟਰਨਰੀ ਯੂਨੀਵਰਸਿਟੀ ਵਿਖੇ ਕਰਵਾਇਆ ਬੱਕਰੀ ਪਾਲਣ ਬਾਰੇ ਸਿਖਲਾਈ ਕੋਰਸ

Published

on

ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵੈਟਰਨਰੀ ਤੇ ਪਸ਼ੂ ਪਾਲਣ ਪਸਾਰ ਸਿੱਖਿਆ ਵਿਭਾਗ ਨੇ ਬੱਕਰੀ ਪਾਲਣ ਨੂੰ ਵਪਾਰਕ ਪੱਧਰ ‘ਤੇ ਵਿਕਸਤ ਕਰਨ ਲਈ ਬੱਕਰੀ ਪਾਲਣ ਬਾਰੇ ਇਕ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿਚ ਪੰਜਾਬ ਦੇ 19 ਸਿਖਿਆਰਥੀਆਂ ਨੇ ਭਾਗ ਲਿਆ।

ਸਿਖਲਾਈ ਦੇ ਸੰਯੋਜਕ ਡਾ. ਰਾਜੇਸ਼ ਕਸਰੀਜਾ ਤੇ ਡਾ. ਵਾਈ. ਐਸ. ਜਾਦੋਂ ਨੇ ਦੱਸਿਆ ਕਿ ਸਿੱਖਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਨਸਲਾਂ, ਪ੍ਰਜਣਨ ਪ੍ਰਬੰਧਨ, ਸ਼ੈੱਡ ਡਿਜ਼ਾਈਨ, ਮੌਸਮ ਪ੍ਰਬੰਧਨ, ਟੀਕਾਕਰਨ, ਬਿਮਾਰੀਆਂ ਤੇ ਉਨ੍ਹਾਂ ਦੀ ਰੋਕਥਾਮ, ਮੀਟ, ਦੁੱਧ ਦੀ ਗੁਣਵੱਤਾ ਵਧਾਉਣ ਤੇ ਬੱਕਰੀ ਪਾਲਣ ਦੀ ਆਰਥਿਕਤਾ ਬਾਰੇ ਗਿਆਨ ਪ੍ਰਦਾਨ ਕੀਤਾ ਗਿਆ।

ਉਨ੍ਹਾਂ ਨੇ ਦੱਸਿਆ ਕਿ ਸਿਧਾਂਤਕ ਗਿਆਨ ਤੋਂ ਇਲਾਵਾ ਬੱਕਰੀਆਂ ਨੂੰ ਸੰਭਾਲਣ ਬਾਰੇ ਵਿਹਾਰਕ ਸਿਖਲਾਈ, ਤਾਪਮਾਨ ਨੂੰ ਮਾਪਣ, ਤੰਦਰੁਸਤ ਜਾਨਵਰਾਂ ਦੀ ਪਛਾਣ, ਦੰਦ ਦੇਖ ਕੇ ਉਮਰ ਨਿਰਧਾਰਣ ਤੇ ਖੁਰਲੀ ਪ੍ਰਬੰਧਨ ਬਾਰੇ ਜਾਣਕਾਰੀ ਵੀ ਸਿੱਖਿਆਰਥੀਆਂ ਨੂੰ ਪ੍ਰਦਾਨ ਕੀਤੀ ਗਈ। ਸਮਾਪਨ ਸਮਾਗਮ ‘ਚ ਡਾ. ਪਰਕਾਸ਼ ਸਿੰਘ ਬਰਾੜ ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਬੱਕਰੀ ਉਤਪਾਦਾਂ ਭਾਵ ਦੁੱਧ ਤੇ ਮੀਟ ਰਾਹੀਂ ਕਿਸਾਨਾਂ ਦੀ ਆਮਦਨੀ ਨੂੰ ਵਧਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਗਿਆਨ ਗ੍ਰਹਿਣ ਕਰਕੇ ਸਰਕਾਰੀ ਯੋਜਨਾਵਾਂ ਦਾ ਫਾਇਦਾ ਉਠਾਉਣ।

Facebook Comments

Trending

Copyright © 2020 Ludhiana Live Media - All Rights Reserved.