ਧਰਮ

ਕਿਰਤ ਦਾ ਦੇਵਤਾ’ ਭਗਵਾਨ ਵਿਸ਼ਵਕਰਮਾ ਦਿਵਸ ’ਤੇ ਵਿਸ਼ੇਸ਼

Published

on

ਬਾਬਾ ਵਿਸ਼ਵਕਰਮਾ ਨੂੰ ‘ਕਿਰਤ ਦਾ ਦੇਵਤਾ’ ਕਿਹਾ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਦੀ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿਚ ਵੱਡੀ ਦੇਣ ਹੈ। ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿਚ ਵਰਤੇ ਜਾਣ ਵਾਲੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ। ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿਚ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ।

ਪ੍ਰਾਚੀਨ ਧਾਰਮਿਕ ਗ੍ਰੰਥ, ਰਿਗਵੇਦ ਵਿਚ ਵੀ ਬਾਬਾ ਵਿਸ਼ਵਕਰਮਾ ਦਾ ਜ਼ਿਕਰ ਮਿਲਦਾ ਹੈ। ਭਗਵਾਨ ਵਿਸ਼ਵਕਰਮਾ ਨੂੰ ਇੰਜੀਨੀਅਰਿੰਗ ਦਾ ਦੇਵਤਾ ਵੀ ਕਿਹਾ ਜਾਂਦਾ ਹੈ। ਮਹਾਂਭਾਰਤ ਅਤੇ ਪੁਰਾਣਾਂ ਵਿਚ ਉਨ੍ਹਾਂ ਨੂੰ ਦੇਵਤਿਆਂ ਦਾ ਮੁੱਖ ਇੰਜੀਨੀਅਰ ਵਰਨਣ ਕੀਤਾ ਗਿਆ ਹੈ। ਇਕ ਉਪ-ਵੇਦ ਜਿਸ ਵਿਚ ਦਸਤਕਾਰੀ ਦੀ ਕਲਾ ਦੇ ਹੁਨਰਾਂ ਦਾ ਵਰਨਣ ਮਿਲਦਾ ਹੈ, ਉਹ ਵਿਸ਼ਵਕਰਮਾ ਜੀ ਦੀ ਮਹਾਨ ਰਚਨਾ ਹੈ। ਪੁਰਾਣੇ ਮਹਾਭਾਰਤ ਦੇ ਖਿਲ ਭਾਗ ਸਾਰੇ ਵਿਸ਼ਵਕਰਮਾ ਨੂੰ ਆਦਿ ਵਿਸ਼ਵਕਰਮਾ ਮੰਨਦੇ ਹਨ।

ਵਿਸ਼ਵਕਰਮਾ ਦਿਵਸ, ਜੋ ਬਾਬਾ ਜੀ ਨੂੰ ਸਮਰਪਿਤ ਹੈ, ਦੇ ਸ਼ੁੱਭ ਅਵਸਰ ਉੱਤੇ ਹਰ ਰਾਜ ਮਿਸਤਰੀ, ਤਰਖ਼ਾਣ, ਔਜ਼ਾਰਾਂ ਦੇ ਨਿਰਮਾਤਾ ਅਤੇ ਹਰ ਪ੍ਰਕਾਰ ਦੀ ਵਰਕਸ਼ਾਪ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਸਭ ਵਿਸ਼ਵਕਰਮਾ ਜੀ ਦੀ ਕਿਰਤ ਦੇ ਦੇਵਤੇ ਦੇ ਰੂਪ ਵਿਚ ਪੂਜਾ ਕਰਦੇ ਹਨ। ਸਥਾਪਤਯ ਉਪਵੇਦ ਜਿਸ ਵਿਚ ਦਸਤਕਾਰੀ ਦੇ ਹੁਨਰ ਦੱਸੇ ਹਨ, ਉਹ ਵਿਸ਼ਵਕਰਮਾ ਦਾ ਹੀ ਰਚਿਆ ਹੋਇਆ ਹੈ। ਮਹਾਂਭਾਰਤ ਵਿਚ ਇਸ ਦੀ ਬਾਬਤ ਇਉਂ ਲਿਖਿਆ ਹੈ, ‘ਦੇਵਤਿਆਂ ਦਾ ਪਤ, ਗਹਿਣੇ ਘੜਨ ਵਾਲਾ, ਵਧੀਆ ਕਾਰੀਗਰ, ਜਿਸ ਨੇ ਦੇਵਤਿਆਂ ਦੇ ਰੱਥ ਬਣਾਏ ਹਨ।

Facebook Comments

Trending

Copyright © 2020 Ludhiana Live Media - All Rights Reserved.