ਅਪਰਾਧ

ਕਾਰੋਬਾਰੀ ਦੇ ਘਰੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

Published

on

ਲੁਧਿਆਣਾ : ਮਧੂਬਨ ਇਨਕਲੇਵ ਵਿੱਚ ਪੈਂਦੇ ਕਾਰੋਬਾਰੀ ਗੁਰਿੰਦਰ ਸਿੰਘ ਸਿੱਧੂ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ‘ਤੇ ਹੱਥ ਸਾਫ ਕਰ ਗਏ। ਕਾਰੋਬਾਰੀ ਗੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਘਰ ਨੂੰ ਤਾਲੇ ਲਗਾ ਕੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ। ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਰਸੋਈ ਦਾ ਤਾਲਾ ਤੋੜ ਕੇ ਘਰ ਅੰਦਰ ਦਾਖਲ ਹੋਏ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਗਏ ਸਨ।

ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਜਦ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਤਾਂ ਤਫਤੀਸ਼ ਦੌਰਾਨ ਸੀਸੀਟੀਵੀ ਫੁਟੇਜ ਚੈੱਕ ਕਰਨ ਤੇ ਸਾਹਮਣੇ ਆਇਆ ਹੈ ਕਿ ਚੋਰਾਂ ਦੀ ਗਿਣਤੀ 2 ਸੀ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕਾਰੋਬਾਰੀ ਦੀ ਸ਼ਿਕਾਇਤ ਤੇ ਮੁਕੱਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.