ਅਪਰਾਧ

ਅਲਮਾਰੀ ਵਿਚ ਪਿਆ ਲੱਖਾਂ ਰੁਪਏ ਦਾ ਸੋਨਾ ਚੋਰੀ

Published

on

ਖੰਨਾ  :  ਘਰ ਵਿਚੋਂ 12 ਤੋਲੇ ਸੋਨਾ ਚੋਰੀ ਕਰਨ ਦੇ ਦੋਸ਼ ‘ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਧਾਰਾ 380 ਅਧੀਨ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ ਸੁਰਜੰਗਦੀਪ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ਸ਼ਿਕਾਇਤਕਰਤਾ ਵਰੁਣ ਵਾਸੀ ਗੁਰੂ ਰਾਮਦਾਸ ਨਗਰ, ਖੰਨਾ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਅੰਮਿ੍ਤਸਰ ਵਿਖੇ ਗਿਆ ਸੀ।

ਵਾਪਸੀ ‘ਤੇ ਜਦੋਂ ਉਸ ਨੇ ਆਪਣੇ ਘਰ ਦੀ ਅਲਮਾਰੀ ਖ਼ੋਲ ਕੇ ਅੰਦਰ ਦੇਖਿਆ ਤਾਂ ਲਾਕਰ ਵਿਚ ਪਿਆ 12 ਤੋਲੇ ਸੋਨਾ ਨਹੀਂ ਸੀ | ਜਿਸ ਨੂੰ ਕੋਈ ਨਾਮਾਲੂਮ ਵਿਅਕਤੀ ਚੋਰੀ ਕਰ ਕੇ ਲੈ ਗਿਆ | ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Facebook Comments

Trending

Copyright © 2020 Ludhiana Live Media - All Rights Reserved.