Connect with us

ਵਿਸ਼ਵ ਖ਼ਬਰਾਂ

ਖੁਸ਼ਖਬਰੀ: ਇਟਲੀ ‘ਚ ਹੁਣ ਤਕ ਕੋਰੋਨਾ ਵਾਇਰਸ ਦੇ 8,326 ਮਰੀਜ਼ ਹੋਏ ਠੀਕ

Published

on

ਚੀਨ ਤੋਂ ਫੈਲਿਆ ਕੋਰੋਨਾ ਵਾਇਰਸ ਦਾ ਕਹਿਰ ਇਟਲੀ ਵਿਚ ਜ਼ਿਆਦਾ ਦੇਖਣ ਨੂੰ ਮਿਲਿਆ ਹੈ। ਦਸ ਦਈਏ ਕਿ ਇਟਲੀ ਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਧਕੇ 6820 ਹੋ ਗਈ ਹੈ। ਇਟਲੀ ਦੇ ਨਾਗਰਿਕ ਸੁਰੱਖਿਆ ਵਿਭਾਗ ਦੇ ਐਂਜੇਲੋ ਬੋਰੇਲੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਚ ਕੋਰੋਨਾ ਵਾਇਰਸ ਨਾਲ ਕਰੀਬ 743 ਲੋਕਾਂ ਦੀ ਜਾਨ ਚਲੀ ਗਈ ਹੈ। ਬੋਰੇਲੀ ਦੇ ਅਨੁਸਾਰ ਮੰਗਲਵਾਰ ਨੂੰ ਇਟਲੀ ਚ ਕੋਰੋਨਾ ਵਾਇਰਸ ਦੇ 5,249 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧਕੇ 69,176 ਹੋ ਗਈ ਹੈ। ਇਸ ਤੋਂ ਇਲਾਵਾ ਇਟਲੀ ਚ ਹੁਣ ਤਕ ਕੋਰੋਨਾ ਵਾਇਰਸ ਦੇ 8,326 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਇਟਲੀ ਵਿਚ ਸੋਮਵਾਰ ਨੂੰ ਕਰੀਬ 408 ਲੋਕ ਠੀਕ ਹੋ ਚੁੱਕੇ ਹਨ ਜਿਨ੍ਹਾਂ ਨੂੰ ਹਸਪਤਾਲ ਚੋਂ ਛੁਟੀ ਦਿਤੀ ਗਈ ਹੈ। ਦਸ ਦਈਏ ਕਿ ਇਟਲੀ ਚ 21 ਫਰਵਰੀ ਨੂੰ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ।

Facebook Comments

Trending