ਪੰਜਾਬ ਨਿਊਜ਼

ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਪਾਵਰਕਾਮ 2 ਮਹੀਨਿਆਂ ’ਚ ਕਰੇਗਾ 2500 ਤੋਂ ਵਧੇਰੇ ਨੌਜਵਾਨਾਂ ਦੀ ਭਰਤੀ

Published

on

ਸਟਾਫ ਸ਼ਾਰਟੇਜ ਦੀ ਸਮੱਸਿਆ ਨਾਲ ਨਜਿੱਠਣ ਲਈ ਪਾਵਰਕਾਮ ਵੱਲੋਂ ਬਹੁਤ ਜਲਦ 2500 ਤੋਂ ਵੱਧ ਏ. ਐੱਲ. ਐੱਮ. (ਅਸਿਸਟੈਂਟ ਲਾਈਨਮੈਨ) ਭਰਤੀ ਕੀਤੇ ਜਾਣਗੇ। ਅਰਜ਼ੀਆਂ ਮੰਗਣ ਸਬੰਧੀ ਪ੍ਰਕਿਰਿਆ ਵਿਭਾਗ ਦੁਆਰਾ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਭਰਤੀ ਖੋਲ੍ਹ ਕੇ ਅਰਜ਼ੀਆਂ ਮੰਗੀਆਂ ਜਾਣਗੀਆਂ। ਪੀ. ਐੱਸ. ਪੀ. ਸੀ. ਐੱਲ. ਦੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਜਸਬੀਰ ਸਿੰਘ ਨੇ ਕਿਹਾ ਕਿ ਪੱਕੇ ਤੌਰ ’ਤੇ ਹੋਣ ਵਾਲੀ ਇਸ ਭਰਤੀ ਪ੍ਰਕਿਰਿਆ ਨਾਲ 2500 ਤੋਂ ਵੱਧ ਨੌਜਵਾਨਾਂ ਨੂੰ ਪੱਕੇ ਤੌਰ ’ਤੇ ਰੋਜ਼ਗਾਰ ਮਿਲੇਗਾ।

ਡਾਇਰੈਕਟਰ ਐਡਮਿਨਿਸਟ੍ਰੇਸ਼ਨ ਜਸਬੀਰ ਸਿੰਘ ਨੇ ਕਿਹਾ ਕਿ ਵਿਭਾਗ ਦੁਆਰਾ ਸ਼ੁਰੂਆਤ ’ਚ 2500 ਤੋਂ ਵੱਧ ਏ. ਐੱਲ. ਐੱਮ. ਭਰਤੀ ਕੀਤੇ ਜਾ ਰਹੇ ਹਨ ਤੇ ਦੂਜੇ ਪੜਾਅ ’ਚ ਡਿਮਾਂਡ ਦੇ ਮੁਤਾਬਿਕ ਪੋਸਟਾਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੁਆਰਾ ਹੋਰ ਅਹੁਦਿਆਂ ’ਤੇ ਭਰਤੀ ਪ੍ਰਕਿਰਿਆ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।

Facebook Comments

Trending

Copyright © 2020 Ludhiana Live Media - All Rights Reserved.