Connect with us

ਪੰਜਾਬੀ

 ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਵਿੱਚ ਲਿਖਣੇ ਯਕੀਨੀ ਬਣਾਉਣ- DC

Published

on

Government and private organizations must ensure that signboards are written in Punjabi before February 21- DC

ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਉਹ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ। ਡਿਪਟੀ ਕਮਿਸ਼ਨਰ ਮਲਿਕ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਪ੍ਰਦਰਸ਼ਿਤ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਸਰਕਾਰ ਨੇ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਵਜੋਂ ਮਨਾਏ ਜਾਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਸਾਈਨ ਬੋਰਡਾਂ ‘ਤੇ ਮਾਂ-ਬੋਲੀ ਦੀ ਵਰਤੋਂ ਕਰਨਾ ਲਾਜ਼ਮੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਤੋਂ ਇਲਾਵਾ ਬੋਰਡਾਂ, ਕਾਰਪੋਰੇਸ਼ਨਾਂ, ਵਿਦਿਅਕ ਅਦਾਰਿਆਂ ਅਤੇ ਜਨਤਕ, ਨਿੱਜੀ ਅਤੇ ਵਪਾਰਕ ਅਦਾਰਿਆਂ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੜ੍ਹਕਾਂ, ਨੇਮ ਪਲੇਟਾਂ ਅਤੇ ਨੀਂਹ ਪੱਥਰਾਂ ਦੇ ਨਾਮ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜ਼ਮੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਹ ਕੰਮ 21 ਫਰਵਰੀ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜੇਕਰ ਕੋਈ ਹੋਰ ਭਾਸ਼ਾਵਾਂ ਵਿੱਚ ਜਾਣਕਾਰੀ ਲਿਖਣਾ ਚਾਹੁੰਦਾ ਹੈ ਤਾਂ ਉਹ ਪੰਜਾਬੀ ਭਾਸ਼ਾ ਦੇ ਹੇਠਾਂ ਲਿਖ ਸਕਦਾ ਹੈ।

Facebook Comments

Trending