Connect with us

ਪੰਜਾਬੀ

ਸਰਕਾਰੀ ਕਾਲਜ ਲੜਕੀਆਂ ਮਨਾਇਆ 77ਵਾਂ ਸੁਤੰਤਰਤਾ ਦਿਵਸ

Published

on

Government College Girls celebrated 77th Independence Day

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ 77ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ ਅਤੇ ਸੀਨੀਅਰ ਸਟਾਫ਼ ਕੌਊਸ਼ਿਲ ਵੱਲੋਂ ਕਾਲਜ ਦੇ ਵਿਹੜੇ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਆਜ਼ਾਦੀ ਦੇ 77ਵੇਂ ਸਾਲ ਦੇ ਇਸ ਅਨਮੋਲ ਮੌਕੇ ‘ਤੇ ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦ ਭਾਰਤ ‘ਤੇ ਮਾਣ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਹਤਰੀ ਲਈ ਲੋਕਤੰਤਰ ਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਸਾਰਿਆਂ ਨੂੰ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਸਾਨੂੰ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਮਾਨ ਦੁਆਰਾ ਪੰਜਾਬ ਅਤੇ ਦੇਸ਼ ਦੀ ਤਰੱਕੀ ਲਈ ਦਿੱਤੀ ਗਈ ਸੋਂਹ ਨੂੰ ਯਾਦ ਕਰਵਾਇਆ। ਬੀਏ ਦੀਆਂ ਵਿਦਿਆਰਥਣਾਂ ਸ਼ਾਲਿਨੀ ਅਤੇ ਹਿਤੈਸ਼ੀ ਨੇ ਆਪਣੇ ਦੇਸ਼ ਭਗਤੀ ਦੇ ਗੀਤਾਂ ਨਾਲ ਸਭ ਨੂੰ ਮੰਤਰਮੁਗਧ ਕਰ ਦਿੱਤਾ ।

Facebook Comments

Trending