ਪੰਜਾਬੀ

ਸਰਕਾਰੀ ਕਾਲਜ ਲੜਕੀਆਂ ‘ਚ ਰੈੱਡ ਕਰਾਸ ਸੁਸਾਇਟੀ ਦਾ ਸਥਾਪਨਾ ਸਮਾਰੋਹ

Published

on

ਲੁਧਿਆਣਾ : ਡਿਪਾਰਟਮੈਂਟ ਆਫ ਫਿਲਾਸਫੀ ਐਂਡ ਰੈੱਡ ਕਰਾਸ ਸੋਸਾਇਟੀ ਆਫ ਗਵਰਨਮੈਂਟ ਕਾਲਜ ਫ਼ਾਰ ਗਰਲਜ਼ ਲੁਧਿਆਣਾ ਵਲੋਂ ਕਾਲਜ ਦੇ ਵਿਹੜੇ ਵਿਚ ਸਥਾਪਨਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦੀ ਸ਼ੁਰੂਆਤ ਰੈਡ ਕਰਾਸ ਸੁਸਾਇਟੀ ਅਤੇ ਫਿਲਾਸਫੀ ਦੇ ਖੇਤਰ ਦੀ ਡੂੰਘਾਈ ਨਾਲ ਜਾਣ-ਪਛਾਣ ਨਾਲ ਕੀਤੀ ਗਈ।

ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ, ਵਾਈਸ ਪ੍ਰਿੰਸੀਪਲ ਸ੍ਰੀ ਬਲਦੇਵ ਸਿੰਘ ਅਤੇ ਸ੍ਰੀਮਤੀ ਕਮਲੇਸ਼ ਕੌਰ ਇੰਚਾਰਜ ਰੈਡ ਕਰਾਸ ਸੁਸਾਇਟੀ ਅਤੇ ਫਿਲਾਸਫੀ ਵਿਭਾਗ ਦੇ ਮੁਖੀ ਨੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ। ਦੋਵਾਂ ਸੁਸਾਇਟੀਆਂ ਦੇ ਮੈਂਬਰਾਂ ਅਤੇ ਵਲੰਟੀਅਰਾਂ ਵੱਲੋਂ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਦੀ ਸਹੁੰ ਚੁੱਕੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ।

Facebook Comments

Trending

Copyright © 2020 Ludhiana Live Media - All Rights Reserved.