Connect with us

ਪੰਜਾਬੀ

ਸਰਕਾਰੀ ਕਾਲਜ ਲੜਕੀਆਂ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

Government college girls' students put up an excellent performance

ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਈਆਂ ਗਈਆਂ ਬੀਐੱਸਸੀ ਚੌਥੇ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਯੂਨੀਵਰਸਿਟੀ ਪੁਜ਼ੀਸ਼ਨਾਂ ਹਾਸਲ ਕਰਕੇ ਨਾਮਣਾ ਖੱਟਿਆ ਹੈ। ਜਸਵੀਰ ਕੌਰ ਨੇ ਯੂਨੀਵਰਸਿਟੀ ਵਿੱਚੋਂ ਦੂਜਾ, ਮਨਮੀਤ ਕੌਰ ਨੇ ਯੂਨੀਵਰਸਿਟੀ ਵਿੱਚੋਂ ਤੀਜਾ,.ਮਨਵਿੰਦਰ ਕੌਰ ਨੇ ਯੂਨੀਵਰਸਿਟੀ ਵਿੱਚੋਂ ਸੱਤਵਾਂ ਅਤੇ ਗੁਰਲੀਨ ਕੌਰ ਨੇ ਯੂਨੀਵਰਸਿਟੀ ਵਿੱਚੋਂ ਅੱਠਵਾਂ ਸਥਾਨ ਹਾਸਲ ਕੀਤਾ।

ਵਿਦਿਆਰਥਣਾਂ ਦੀ ਇਸ ਪ੍ਰਾਪਤੀ ਉੱਤੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਵਿਦਿਆਰਥਣਾਂ ਅਤੇ ਸਾਇੰਸ ਵਿਭਾਗ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਇਮਤਿਹਾਨਾਂ ਵਿੱਚ ਵੀ ਵਿਦਿਆਰਥਣਾਂ ਚੰਗੀਆਂ ਉਪਲਬਧੀਆਂ ਹਾਸਲ ਕਰਨਗੀਆਂ। ਉਹਨਾਂ ਕਿਹਾ ਕਿ ਵਿਦਿਆਰਥਣਾਂ ਦੀ ਇਸ ਉਪਲਬਧੀ ਦਾ ਸਿਹਰਾ ਉਹਨਾਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੇ ਸਿਰ ਬੱਝਦਾ ਹੈ।

Facebook Comments

Trending