ਪੰਜਾਬੀ

ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ

Published

on

ਲੁਧਿਆਣਾ : ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਗਿਆ। ਪਿ੍ੰਸੀਪਲ ਬਲਵਿੰਦਰ ਕੌਰ ਦੀ ਦੇਖ ਰੇਖ ਹੇਠ ਖੂਨਦਾਨ ਕਰਨ ਲਈ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ।

ਪਿ੍ੰਸੀਪਲ ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖੂਨਦਾਨ ਕਰਕੇ ਉਹ ਹਜ਼ਾਰਾਂ ਜਾਨਾਂ ਨੂੰ ਬਚਾਅ ਸਕਦੇ ਹਨ। ਵਿਦਿਆਰਥੀਆਂ ਨੂੰ ਕਿਸੇ ਵੀ ਲਾਲਚ, ਜਾਤ ਪਾਤ ਤੋਂ ਬਿਨ੍ਹਾਂ ਇਨਸਾਨੀਅਤ ਲਈ ਹਮੇਸ਼ਾ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ।

ਇਸ ਮੌਕੇ ਪ੍ਰੋਫੈਸਰ ਮਨਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ . ਨਿਤੀਸ਼ ਸਚਦੇਵਾ, ਪ੍ਰੋ. ਪਰਮਜੀਤ ਕੌਰ, ਪ੍ਰੋ. ਕੁਲਵੀਰ ਸਿੰਘ, ਪ੍ਰੋ. ਜੀਤ ਅਮੋਲ ਕੌਰ ਪ੍ਰੋ. ਕਿਰਤਪ੍ਰੀਤ ਕੌਰ ਅਤੇ ਪ੍ਰੋ.ਅਨੁ ਵੀ ਹਾਜ਼ਰ ਸਨ।

Facebook Comments

Trending

Copyright © 2020 Ludhiana Live Media - All Rights Reserved.