ਪੰਜਾਬੀ
ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੀ.ਏ.ਯੂ. ਦਾ ਦੌਰਾ
Published
2 years agoon

ਲੁਧਿਆਣਾ : ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ, ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਅਯਾਲੀ ਖੁਰਦ ਦੇ ਨੌਵੀਂ ਤੋ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕੀਤਾ।
ਸਭ ਤੋ ਪਹਿਲਾਂ ਵਿਦਿਆਰਥੀ ਪੀ.ਏ.ਯੂ. ਦੇ ਸੰਚਾਰ ਕੇਂਦਰ ਵਿਖੇ ਪਹੁੰਚੇ, ਜਿਥੇ ਸ਼੍ਰੀ ਮਤੀ ਗੁਲਨੀਤ ਚਾਹਲ ਨੇ ਵਿਦਿਆਰਥੀਆਂ ਨੂੰ ਸੰਚਾਰ ਕੇਂਦਰ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਈਆ। ਇਥੇ ਵਿਦਿਆਰਥੀਆਂ ਨੇ ਹਰੀ ਕ੍ਰਾਂਤੀ ਦੇ ਅਜਾਇਬ ਘਰ ਦਾ ਦੌਰਾ ਕੀਤਾ। ਇਸ ਤੋਂ ਬਾਅਦ ਵਿਦਿਆਰਥੀ ਪੀ.ਏ.ਯੂ ਦੇ ਪੇਂਡੂ ਸਭਿਅਤਾ ਦੇ ਅਜਾਇਬ ਘਰ ਵਿਖੇ ਗਏ।
ਇਸ ਤੋਂ ਬਾਅਦ ਵਿਦਿਆਰਥੀਆਂ ਨੇ ਭੂਮੀ ਵਿਭਾਗ ਦੇ ਡਾ. ਉਪੱਲ ਅਜਾਇਬ ਘਰ ਦਾ ਦੌਰਾ ਕੀਤਾ। ਆਖਿਰ ਵਿਚ ਵਿਦਿਆਰਥੀਆਂ ਨੇ ਕੈਰਂੋ ਕਿਸਾਨ ਘਰ ਦੀਆਂ ਗਤੀਵਿਧੀਆਂ ਜਾਣਕਾਰੀ ਲਈ ।ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਪੀ.ਏ.ਯੂ ਵਿਚ ਚਲ ਰਹੇ ਵੱਖ-ਵੱਖ ਵਿਦਿਅਕ ਕੋਰਸਾਂ ਦੀ ਵੀ ਜਾਣਕਾਰੀ ਲਈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਤੀ ਕਮਲਜੋਤ ਕੌਰ ਪੰਜਾਬੀ ਲੈਕਚਰਾਰ ਸ਼੍ਰੀ ਮਤੀ ਲਖਵਿੰਦਰ ਕੌਰ ਗਣਿਤ ਵਿਸ਼ੇ ਦੇ ਸ਼੍ਰੀ ਮਤੀ ਸੰਧਿਆਂ ਸ਼੍ਰੀ ਮਤੀ ਸਵਾਤੀ ਪੁਰੀ ਵੀ ਵਿਦਿਆਰਥੀਆਂ ਦੇ ਨਾਲ ਹਾਜ਼ਰ ਰਹੇ।
ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਾਹਿਬਾਣਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹੈਬੋਵਾਲ ਖੁਰਦ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਿਸ਼ਨਪੁਰਾ (ਮੋਗਾ) ਦੇ ਵਿਦਿਆਰਥੀਆਂ ਵਲੋਂ ਵੀ ਪੀ.ਏ.ਯੂ ਦਾ ਦੌਰਾ ਕੀਤਾ ਗਿਆ। ਵਿਦਿਆਰਥੀਆਂ ਦੇ ਇਹ ਦੌਰੇ ਵਿਸ਼ੇਸ਼ ਤੋਰ ਤੇ ਪੰਜਾਬ ਸਰਕਾਰ ਦੇ ਹੁਕਮਾਂ ਦੇ ਤਹਿਤ ਕਰਾਏ ਜਾ ਰਹੇ ਤਾ ਜੋ ਵਿਦਿਆਰਥੀਂ ਆਪਣੇ ਭਵਿੱਖ ਨੂੰ ਲੈ ਕੇ ਉਚੇਰੀ ਸਿੱਖਿਆ ਤੋਂ ਜਾਣੂ ਹੋਣ।
ਇਸ ਮੌਕੇ ਡਾ. ਤੇਜਿੰਦਰ ਸਿੰਘ ਰਿਆੜ ਅਪਰ ਨਿਰਦੇਸ਼ਕ ਸੰਚਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਯੂਨੀਵਰਸਿਟੀ ਵਿਚ ਕਿਵੇਂ ਦਾਖਲਾ ਲੇ ਸਕਦੇ ਹੋ ਤੇ ਅੰਤ ਵਿੱਚ ਸ਼੍ਰੀ ਅਮਨਦੀਪ ਸਿੰਘ ਚੀਮਾ ਨੇ ਸਭ ਦਾ ਧੰਨਵਾਦ ਕੀਤਾ।
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ