ਪੰਜਾਬ ਨਿਊਜ਼

ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਮਿਲਣਗੇ ਟੈਬਲੇਟ : ਪਰਗਟ ਸਿੰਘ

Published

on

ਚੰਡੀਗੜ੍ਹ / ਲੁਧਿਆਣਾ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਲੜੀ ਵਿੱਚ ਸੂਬੇ ਦੇ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ 4361 ਟੈਬਲੇਟ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਪਰਗਟ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਟੈਬਲੇਟ ਦੇਣ ਲਈ 872 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਟੈਬਲੇਟ ਦੇਣ ਲਈ ਚੁਣਿਆ ਗਿਆ ਹੈ। ਸਰਕਾਰੀ ਸਕੂਲਾਂ ਦੀਆਂ ਲਾਇਬਰੇਰੀਆਂ ਨੂੰ ਹਾਈਟੈਕ ਬਣਾਉਣ ਦੇ ਉਦੇਸ਼ ਨਾਲ ਪ੍ਰਤੀ ਸਕੂਲ ਪੰਜ ਟੈਬਲੇਟ ਦਿੱਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟਾਂ ਵਿੱਚ ਈ-ਕੰਟੈਂਟ ਨਾਲ ਸਬੰਧਿਤ ਐਪਜ਼ ਵੀ ਇੰਸਟਾਲ ਕਰਕੇ ਦਿੱਤੀਆਂ ਜਾ ਰਹੀਆਂ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਟੈਬਲੇਟ ਦੀ ਵੰਡ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਸਿੱਖਿਆ) ਨੂੰ ਸਟਾਕ ਦੀ ਜ਼ਿਲ੍ਹਾ ਪੱਧਰ ‘ਤੇ ਪ੍ਰਾਪਤੀ, ਵੰਡ, ਰਿਕਾਰਡ ਅਤੇ ਸੁਰੱਖਿਆ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਆਪਣੇ ਅਧੀਨ ਪ੍ਰਾਪਤ ਸਟਾਕ ਦੀ ਕਾਰਜ ਸਮਰੱਥਾ ਦੀ ਜਾਂਚ ਕਰਨਗੇ।

Facebook Comments

Trending

Copyright © 2020 Ludhiana Live Media - All Rights Reserved.