ਪੰਜਾਬੀ

ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਸਰਕਾਰ ਜ਼ੋਰ ਨਾਲ ਕੰਮ ਕਰੇ – ਆਈ ਡੀ ਪੀ ਡੀ

Published

on

ਲੁਧਿਆਣਾ : ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (ਆਈ·ਡੀ·ਪੀ·ਡੀ·) ਨੇ ਅੱਜ ਲੁਧਿਆਣਾ ਵਿਖੇ ਕੀਤੇ ਗਏ ਇੱਕ ਰੋਸ ਮੁਜ਼ਾਹਰੇ ਵਿੱਚ ਮੁੜ ਦੁਹਰਾਇਆ ਕਿ ਜੰਗ ਤੁਰੰਤ ਖਤਮ ਹੋਣੀ ਚਾਹੀਦੀ ਹੈ, ਰੂਸੀਆਂ ਦੁਆਰਾ ਫੌਜੀ ਕਾਰਵਾਈ ਬੰਦ ਹੋਣੀ ਚਾਹੀਦੀ ਹੈ ਅਤੇ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਮੁੜ ਸ਼ੁਰੂ ਹੋਣੀ ਚਾਹੀਦੀ ਹੈ। ਕੋਈ ਵੀ ਵਾਧਾ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਕਾਰਨ ਬਣ ਸਕਦਾ ਹੈ, ਜੋ ਕਿ ਵਿਨਾਸ਼ਕਾਰੀ ਹੋਵੇਗਾ।

ਇਸ ਸਭ ਤੋਂ ਵੱਧ ਮਹੱਤਵਪੂਰਨ ਇਹ ਹੈ ਕਿ ਸਥਾਈ ਸ਼ਾਂਤੀ ਲਈ ਅਮਰੀਕਾ ਅਤੇ ਨਾਟੋ ਨੂੰ ਦੂਜਿਆਂ ਦੇ ਮਾਮਲਿਆਂ ਵਿੱਚ ਦਖਲ ਦੇਣਾ ਬੰਦ ਕਰਨਾ ਚਾਹੀਦਾ ਹੈ ਤੇ ਨਾਟੋ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਐਸੇ ਹਾਲਾਤਾਂ ਵਿਚ ਅੱਤ ਦੀ ਤਬਾਹੀ ਕਰਨ ਵਾਲੇ ਪਰਮਾਣੂ ਹਥਿਆਰਾਂ ਨੂੰ ਦੁਨੀਆ ਤੋਂ ਤੁਰੰਤ ਖਤਮ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਰੇ ਪ੍ਰਮਾਣੂ ਹਥਿਆਰ ਸੰਪਨ ਦੇਸ਼ਾਂ ਨੂੰ ਸੰਯੁਕਤ ਰਾਸ਼ਟਰ ਦੀ ਪਰਮਾਣੂ ਹਥਿਆਰਾਂਾ ਤੇ ਪਾਬੰਦੀ ਲਉਂਦੀ ਸੰਧੀ ਟ੍ਰੀਟੀ ਪ੍ਰੋਹਿਬਿਟਿੰਗ ਨਿਊਕਲੀਅਰ ਵੈਪਨਜ਼ () ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।

ਇਸ ਮੁਜ਼ਾਹਰੇ ਵਿਚ ਮੌਜੂਦ ਲੋਕਾਂ ਨੇ ਰੂਸੀ ਫੌਜ ਵੱਲੋਂ ਕੀਤੀ ਗੋਲੀਬਾਰੀ ਵਿੱਚ ਯੂਕਰੇਨ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅਜੇ ਵੀ ਹਜ਼ਾਰਾਂ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ ਜਿਨ੍ਹਾਂ ਨੂੰ ਤੁਰੰਤ ਬਾਹਰ ਕੱਢਣ ਦੀ ਲੋੜ ਹੈ। ਭਾਰਤ ਨਗਰ ਚੌਕ ਨੇੜੇ ਤੋਂ ਮਿੰਨੀ ਸਕੱਤਰੇਤ ਤੱਕ ਕੀਤੇ ਗਏ ਪ੍ਰਦਰਸ਼ਨ ਵਿੱਚ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ ‘ਤੇ ਨਰਾਜ਼ਗੀ ਜ਼ਾਹਰ ਕੀਤੀ ਕਿ ਭਾਰਤ ਸਰਕਾਰ ਨੇ ਨਿਕਾਸੀ ਪ੍ਰਕਿਰਿਆ ਵਿੱਚ ਦੇਰੀ ਕੀਤੀ ਹੈ।

 

 

Facebook Comments

Trending

Copyright © 2020 Ludhiana Live Media - All Rights Reserved.