ਪੰਜਾਬੀ

ਰੇਤ ਮਾਫੀਆ, ਸਕਾਲਰਸਿ਼ਪ, ਬੇਅਦਬੀ ਦੇ ਸਾਜਿਸ਼ ਘਾੜਿਆਂ ਵਿਰੁੱਧ ਸਖ਼ਤ ਕਾਰਵਾਈ ਲਈ ਸਰਕਾਰ ਪਾਬੰਦ : ਮੁੱਖ ਮੰਤਰੀ

Published

on

ਲੁਧਿਆਣਾ :  ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਅਤੇ ਸੂਬੇ ਦੇ ਲੋਕਾਂ ਵਿਰੁੱਧ ਸਾਜਿਸ਼ ਕਰਨ ਵਾਲੇ ਹਰੇਕ ਵਿਅਕਤੀ ਨੂੰ ਸਜ਼ਾ ਦਿਵਾਉਣਾ ਸਾਡੀ ਸਰਕਾਰ ਦਾ ਇਖਲਾਕੀ ਫਰਜ਼ ਹੈ।

ਚੰਡੀਗੜ੍ਹ ਰੋਡ ਤੇ ਰਵਿਦਾਸ ਆਡੀਟੋਰੀਅਮ, ਈਸਟ ਐਂਡ ਕਲੱਬ, ਸਪੈਸ਼ਲ ਪਾਰਕ ਸਟੈਟਿਕ ਕੰਪੈਕਟਰ, ਵਪਾਰਕ ਅਤੇ ਪ੍ਰਦਰਸ਼ਨੀ ਕੇਂਦਰ ਅਤੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ, ਬੇਅਦਬੀ, ਸਿੰਚਾਈ ਘੁਟਾਲੇ ਜਾਂ ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਗੁਨਾਹਗਾਰਾਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ ।

`ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ `ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਸੱਤਾ ਹਥਿਆਉਣ ਲਈ ਕੇਜਰੀਵਾਲ ਵਲੋਂ ਵਰਤੇ ਜਾ ਰਹੇ ਹਥਕੰਡਿਆਂ ਤੋਂ ਸੁਚੇਤ ਰਹਿਣ ਲਈ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਵਾਅਦੇ ਝੂਠ ਦਾ ਪੁਲੰਦਾ ਹਨ, ਜੋ ਸੂਬਾ-ਦਰ-ਸੂਬਾ ਬਦਲਦੇ ਰਹਿੰਦੇ ਹਨ।

ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ,ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਕੀਤੀਆਂ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲ ਮੁਆਫ ਕੀਤੇ , ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀੇਤੇ ਅਤੇ ਇਸਦੇ ਨਾਲ ਹੀ ਰੇਤ ਦੇ ਰੇਟ ਵੀ ਘਟਾਏ ਗਏ ਹਨ।

Facebook Comments

Trending

Copyright © 2020 Ludhiana Live Media - All Rights Reserved.