ਜਲੰਧਰ: ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਉਮੀਦਵਾਰਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਰਵਿਸ ਸਿਲੈਕਸ਼ਨ ਬੋਰਡ ਪੰਜਾਬ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਲਈ ਭਰਤੀ ਜਾਰੀ ਕੀਤੀ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ 24 ਸਤੰਬਰ 2024 ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਬੋਰਡ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਕੁੱਲ 172 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਵਿੱਚੋਂ 150 ਅਸਾਮੀਆਂ ਸੇਵਾਦਾਰ ਅਤੇ 22 ਚੌਕੀਦਾਰ ਦੀਆਂ ਹਨ।
ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਜਨਰਲ ਵਰਗ ਦੇ ਉਮੀਦਵਾਰਾਂ ਦੀ ਉਮਰ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਉਮੀਦਵਾਰਾਂ ਲਈ ਵੱਧ ਤੋਂ ਵੱਧ ਉਮਰ 40 ਸਾਲ ਹੋਵੇਗੀ। ਚਾਹਵਾਨ ਲੋਕ ਇਨ੍ਹਾਂ ਅਸਾਮੀਆਂ ਲਈ ਘਰ ਬੈਠੇ ਅਧਿਕਾਰਤ ਵੈੱਬਸਾਈਟ https://sssb.punjab.gov.in/ ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ।