Connect with us

ਕਰੋਨਾਵਾਇਰਸ

ਪੰਜਾਬ ‘ਚ ਆਕਸੀਜਨ ਸਮੇਤ ਸਿਹਤ ਸਹੂਲਤਾਂ ਦੇ ਪੁਖਤਾ ਪ੍ਰਬੰਧ ਕਰੇ ਸਰਕਾਰ : ਪਰਮਿੰਦਰ ਢੀਂਡਸਾ

Published

on

Govt should make adequate provision of health facilities including oxygen in Punjab: Parminder Dhindsa

ਚੰਡੀਗੜ੍ਹ : ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਚ ਕੋਰੋਨਾ ਮਹਾਮਾਰੀ ਕਾਰਨ ਵਿਗੜ ਰਹੇ ਹਾਲਾਤ `ਤੇ ਚਿੰਤਾ ਜ਼ਾਹਿਰ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਤੁਰੰਤ ਸਿਹਤ ਸਹੂਲਤਾਂ ਦੇ ਪੁਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਆਕਸੀਜਨ ਦੀ ਕਮੀ ਨੂੰ ਨਾ ਪੂਰਾ ਕੀਤਾ ਗਿਆ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਤਕ ਕੋਰੋਨਾ ਕਾਰਨ 10 ਹਜ਼ਾਰ ਦੇ ਲਗਭਗ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਅਤੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 4 ਲੱਖ ਤੋਂ ਉਪਰ ਟੱਪ ਚੁੱਕੀ ਹੈ।

ਸੂਬੇ ਵਿੱਚ ਬਣੇ ਅਜਿਹੇ ਮਾੜੇ ਹਾਲਾਤ ਨੂੰ ਵੇਖਦੇ ਹੋਏ ਢੀਂਡਸਾ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਿਹਤ ਸੇਵਾਵਾਂ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਵਿੱਚ ਕੋਰੋਨਾ ਰੋਕੂ ਵੈਕਸੀਨ ਦਾ ਸਟਾਕ ਲਗਭਗ ਖਤਮ ਹੋਣ `ਤੇ ਵੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵਿਆਂ ਤੋਂ ਉਲਟ ਸੂਬੇ ਵਿੱਚ ਵੈਕਸੀਨੇਸ਼ਨ ਟੀਚੇ ਤੋਂ ਅੱਧੀ ਵੀ ਨਹੀ ਹੋ ਸਕੀ ਹੈ। ਜੋਕਿ ਕੇਂਦਰ ਅਤੇ ਸੂਬਾ ਸਰਕਾਰ ਦੀ ਬਹੁਤ ਵੱਡੀ ਅਣਗਹਿਲੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕੋਲੇ ਕੋਰੋਨਾ `ਤੇ ਕਾਬੂ ਪਾਉਣ ਲਈ ਕਾਫ਼ੀ ਸਮਾਂ ਸੀ, ਪਰ ਇਸਦੇ ਬਾਵਜੂਦ ਕੋਰੋਨਾ ਦੀ ਦੂਜੀ ਲਹਿਰ ਨੇ ਜਿਥੇ ਆਪਣਾ ਕਹਿਰ ਵਰਤਾਇਆ ਹੈ ਉਥੇ ਸਰਕਾਰਾਂ ਵੱਲੋਂ ਸਿਹਤ ਸਹੂਲਤਾਂ ਦੇ ਵਾਅਦਿਆਂ ਅਤੇ ਦਾਅਵਿਆਂ ਦੀ ਵੀ ਫੂਕ ਕੱਢ ਦਿੱਤੀ ਹੈ।

Facebook Comments

Trending